19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਵਿਸ਼ਵ ਪੰਜਾਬੀ ਸਭਾ ਮਾਲਵਾ ਜ਼ੋਨ ਵਲੋਂ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 09-06-2026
ਨੱਥੂਵਾਲਾ ਗਰਬੀ, 8 ਜੂਨ (ਨਵਦੀਪ ਸਿੰਘ)-ਸੰਸਾਰ ਪੱਧਰ 'ਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਕੰਮ ਕਰਦੀ ਹੋਈ ਸੰਸਥਾ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਜਨਮ ਦਿਨ ਨੂੰ ਸਮਰਪਿਤ ਭਾਰਤ ਦੇ ਪ੍ਰਧਾਨ ਸਤਬੀਰ ਸਿੰਘ ਸਿਫ਼ਰ ਅਤੇ ਡਾ. ਮਨਜੀਤ ਸਿੰਘ ਢਿੱਲੋਂ ਬਾਬਾ ਫਰੀਦ ਗੁਰੂ ਕੁੱਲ ਸੰਸਥਾਵਾਂ ਕੋਟਕਪੂਰਾ ਦੇ ਸਹਿਯੋਗ ਨਾਲ ਪੰਜਾਬ ਪ੍ਰਧਾਨ ਦਲਬੀਰ ਸਿੰਘ ਰਿਆੜ ਦੀ ਸਲਾਹ ਅਤੇ ਮਾਲਵਾ ਜੋਨ ਦੇ ਪ੍ਰਧਾਨ ਰਾਜਵੀਰ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਭਲੂਰ ਵਿਖੇ ਨਸ਼ਿਆਂ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਮੰਗੂ ਬਾਂਸਲ ਤਹਿਸੀਲਦਾਰ ਬਾਘਾ ਪੁਰਾਣਾ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ | ਇਸ ਮੌਕੇ ਜਸਬਿੰਦਰ ਸਿੰਘ ਖਹਿਰਾ ਡੀ.ਐਸ.ਪੀ. ਬਾਘਾ ਪੁਰਾਣਾ, ਵਿਸ਼ਵ ਪੰਜਾਬੀ ਸਭਾ ਕੈਨੇਡਾ ਭਾਰਤ ਦੇ ਪ੍ਰਧਾਨ ਸਤਬੀਰ ਸਿੰਘ ਸਿਫ਼ਰ, ਹਾਸਿਆਂ ਦੇ ਬਾਦਸ਼ਾਹ ਸੁਰਿੰਦਰ ਫ਼ਰਿਸ਼ਤਾ ਉਰਫ਼ ਘੁਲੇ ਸ਼ਾਹ, ਕੌਮੀ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ, ਸੋਹਣ ਸਿੰਘ ਗੈਦੂ ਮੀਤ ਪ੍ਰਧਾਨ ਭਾਰਤ, ਡਾ. ਜਸਵਿੰਦਰ ਕੌਰ ਸ਼੍ਰੀ ਅੰਮਿ੍ਤਸਰ ਸਾਹਿਬ ਮੁੱਖ ਸਕੱਤਰ ਵਿਸ਼ਵ ਪੰਜਾਬੀ ਸਭਾ ਭਾਰਤ, ਡਾ. ਅਮਰਜੋਤੀ ਮਾਂਗਟ ਪ੍ਰਧਾਨ ਇਸਤਰੀ ਵਿੰਗ (ਮਾਲਵਾ ਜੋਨ) ਪੰਜਾਬ ਨੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਹਾਜ਼ਰੀਨਾਂ ਨੂੰ ਜਾਣੰੂ ਕਰਵਾਇਆ ਅਤੇ ਵੱਡੀ ਪੱਧਰ 'ਤੇ ਹਾਜ਼ਰ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਪ੍ਰੇਰਿਤ ਕੀਤਾ | ਬੁਲਾਰਿਆਂ ਨੇ ਕਿਹਾ ਕਿ ਨਸ਼ਾ ਜਿੱਥੇ ਸਾਡੀ ਜਵਾਨੀ ਬਰਬਾਦ ਕਰਦਾ ਹੈ, ਉੱਥੇ ਹੀ ਸਾਡਾ ਭਵਿੱਖ ਵੀ ਬਰਬਾਦ ਕਰਦਾ ਹੈ | ਇਸ ਵਾਸਤੇ ਇਸ ਤੋਂ ਬਚਣ ਦੀ ਜ਼ਰੂਰਤ ਹੈ ਅਤੇ ਸਰੀਰਕ ਤੰਦਰੁਸਤੀ ਵਾਸਤੇ ਖੇਡਾਂ ਵਿਚ ਹਿੱਸਾ ਲੈਣਾ, ਸਰੀਰਕ ਕਸਰਤ ਕਰਨਾ, ਘਰੇਲੂ ਕੰਮਕਾਜ ਆਪਣੇ ਹੱਥੀ ਕਰਨਾ ਆਦਿ ਕੰਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ | ਇਸ ਮੌਕੇ ਕਰਨੈਲ ਸਿੰਘ ਕਰੀਵਾਲਾ, ਡਾ. ਸੁਰਜੀਤ ਸਿੰਘ ਦੌਧਰ, ਪ੍ਰੋ. ਜਗਦੀਪ ਸਿੰਘ ਮਾਂਗਟ, ਐਸ.ਐਮ.ਡੀ. ਸੰਸਥਾਵਾਂ ਦੇ ਡਾਇਰੈਕਟਰ ਮੁਕੰਦ ਲਾਲ ਥਾਪਰ, ਵੀਰ ਸਿੰਘ ਸਕੂਲ ਦੇ ਚੇਅਰਮੈਨ ਹਰਮਿੰਦਰ ਸਿੰਘ ਗਿੱਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤ, ਮੋਹਤਵਾਰ ਅਤੇ ਸਕੂਲੀ ਬੱਚੇ ਹਾਜ਼ਰ ਸਨ | ਪ੍ਰੋਗਰਾਮ ਦੌਰਾਨ ਹਾਜ਼ਰ ਮਹਿਮਾਨਾਂ, ਪਤਵੰਤਿਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਅਖੀਰ ਵਿਚ ਆਏ ਹੋਏ ਮਹਿਮਾਨਾਂ, ਪਤਵੰਤਿਆਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਮਾਲਵਾ ਜੋਨ ਦੇ ਪ੍ਰਧਾਨ ਰਾਜਵੀਰ ਸਿੰਘ ਸੰਧੂ ਨੇ ਧੰਨਵਾਦ ਕੀਤਾ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ |

ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ ਅੱਜ ਤੋਂ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਗੈਸਟ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।