19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ ਅੱਜ ਤੋਂ

ਅਜੀਤ ਡੈਸਕ 09-06-2026
ਮੋਗਾ, 8 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ 9 ਜੂਨ ਤੋਂ ਸ਼ੁਰੂ ਹੋ ਰਹੀ ਹੈ¢ ਝੋਨੇ ਦੀ ਲਵਾਈ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ ਇਸ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਨੂੰ ਝੋਨਾ ਲਗਾਉਣ ਲਈ ਤਿੰਨ ਮਿਤੀਆਂ 1, 5 ਤੇ 9 ਜੂਨ ਦੇ ਸ਼ਡਿਊਲ ਜਾਰੀ ਕੀਤੇ ਗਏ ਸਨ ¢ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਇਸ ਸਾਲ ਲਗਪਗ 1 ਲੱਖ 84 ਹਜ਼ਾਰ 500 ਹੈਕਟੇਅਰ ਰਕਬੇ ਵਿਚ ਝੋਨੇ ਦੀ ਫਸਲ ਸਮੇਤ ਬਾਸਮਤੀ ਦੀ ਬਿਜਾਈ ਹੋਣ ਦੀ ਉਮੀਦ ਹੈ¢ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਲਵਾਈ, ਬਿਜਲੀ, ਪਾਣੀ ਆਦਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ¢ 9 ਜੂਨ ਤੋਂ ਕਿਸਾਨਾਂ ਨੂੰ 8 ਘੰਟੇ ਨਿਰੰਤਰ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਬਿਜਲੀ ਦੀ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਪੱਧਰੀ ਸਹਾਇਤਾ ਨੰਬਰ 1912 ਜਾਰੀ ਕੀਤਾ ਗਿਆ ਹੈ¢ ਇਸ ਤੋਂ ਇਲਾਵਾ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨੰਬਰ 96461-14981, 96461-14991, 96466-96932 ਹਨ¢ ਇਨ੍ਹਾਂ ਨੰਬਰਾਂ ਉੱਪਰ ਹਫਤੇ ਦੇ ਸੱਤੋ ਦਿਨ 24 ਘੰਟੇ ਬਿਜਲੀ ਸਮੱਸਿਆ ਸਬੰਧੀ ਸਹਾਇਤਾ ਲਈ ਜਾ ਸਕਦੀ ਹੈ¢
ਪਿਛਲੀ ਖ਼ਬਰ 11 ਨੂੰ ਹੋਵੇਗੀ ਮੋਗਾ ਦੇ ਮੇਅਰ ਦੀ ਚੋਣ, ਬੀ.ਸੀ. ਵਰਗ ਤੋਂ ਬਣੇਗਾ ਨਵਾਂ ਮੇਅਰ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਮਾਲਵਾ ਜ਼ੋਨ ਵਲੋਂ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।