29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਾਲਵਾ ਕਵੀਸ਼ਰ ਢਾਡੀ ਸਹਿਤ ਸਭਾ ਦੀ ਮੀਟਿੰਗ

ਅਜੀਤ ਡੈਸਕ 10-06-2026
ਬਾਘਾ ਪੁਰਾਣਾ, 9 ਜੂਨ (ਗੁਰਮੀਤ ਸਿੰਘ ਮਾਣੂੰਕੇ)-ਦੇਸ਼ ਵਿਦੇਸ਼ 'ਚ ਗੁਰਬਾਣੀ ਅਤੇ ਗੁਰੂ ਇਤਿਹਾਸ ਦਾ ਪ੍ਰਚਾਰ ਕਰ ਰਹੀ ਸੰਸਥਾ ਮਾਲਵਾ ਕਵੀਸ਼ਰ ਢਾਡੀ ਸਹਿਤ ਸਭਾ ਬਾਘਾ ਪੁਰਾਣਾ ਵਲੋਂ ਮੀਟਿੰਗ ਕੀਤੀ ਗਈ | ਇਹ ਮੀਟਿੰਗ ਗੁਰਦੁਆਰਾ ਬਾਬਾ ਮਸਤਾਨ ਸਿੰਘ ਜੀ ਬਾਘਾ ਪੁਰਾਣਾ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਭਾਈ ਜਸਵਿੰਦਰ ਸਿੰਘ ਬਾਗੀ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਹੋਰਨਾਂ ਗੁਰਮਤਿ ਵਿਚਾਰਾਂ ਤੋਂ ਇਲਾਵਾ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸਭਾ ਦੇ ਚੇਅਰਮੈਨ ਭਾਈ ਵੀਰਭਾਨ ਸਿੰਘ ਮੌੜ ਮਾਲਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੂਰਨ ਰਹਿਤ ਮਰਿਆਦਾ ਅਤੇ ਸੇਵਾ ਸੰਭਾਲ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ | ਜਿਸ ਉਪਰੰਤ ਭਾਈ ਜੀਵਨ ਸਿੰਘ ਅਤੇ ਬਲਵਿੰਦਰ ਸਿੰਘ ਭਗਤਾ ਨੇ ਤੀਜੇ ਘੱਲੂਘਾਰੇ ਸਮੂਹ ਸਿੰਘ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੀਟਿੰਗ ਵਿਚ ਅਵਤਾਰ ਸਿੰਘ ਮਾਨ, ਮੱਖਣ ਸਿੰਘ, ਦਰਸ਼ਨ ਸਿੰਘ ਪੰਛੀ, ਸਵਰਨ ਸਿੰਘ, ਜਗਦੇਵ ਸਿੰਘ, ਲੱਖਾ ਸਿੰਘ, ਕੁਲਵਿੰਦਰ ਸਿੰਘ ਫੌਜੀ, ਧਰਮਵੀਰ ਸਿੰਘ ਗੁਰਦੁਆਰਾ ਪ੍ਰਬੰਧਕ ਅਤੇ ਗ੍ਰੰਥੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਅਗਲੀ ਖ਼ਬਰ ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ-ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।