29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੋਗਾ ਵਿਖੇ 12 ਮੁਕੱਦਮੇ ਦਰਜ, 16 ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 10-06-2026
ਮੋਗਾ, 9 ਜੂਨ (ਗੁਰਤੇਜ ਸਿੰਘ ਬੱਬੀ)-ਸਬ ਡਵੀਜ਼ਨ ਸਿਟੀ ਮੋਗਾ ਦੇ ਏਰੀਆ ਵਿਚ ਕਾਸੋ ਆਪ੍ਰੇਸ਼ਨ ਦੌਰਾਨ ਡਰੱਗ ਹਾਟ ਸਪਾਟ ਏਰੀਆ ਦੀ ਸਰਚ ਦੌਰਾਨ ਡਰੱਗ/ਸ਼ਰਾਬ ਸਬੰਧੀ 5 ਮੁਕੱਦਮੇ ਦਰਜ ਕਰ ਕੇ 6 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਪਾਸੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਬ ਡਵੀਜ਼ਨ ਸਿਟੀ ਮੋਗਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 3 ਜੂਨ ਤੋਂ 9 ਜੂਨ ਤੱਕ ਡਰੱਗ ਦੇ 12 ਮੁਕੱਦਮੇ ਦਰਜ ਕਰ ਕੇ 16 ਦੋਸ਼ੀਆਂ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ 251 ਗਰਾਮ ਹੈਰੋਇਨ, 80 ਨਸ਼ੀਲੀਆਂ ਗੋਲੀਆਂ, 18 ਬੋਤਲਾਂ ਮਾਰਕਾ ਰੋਇਲ ਸਟੈਗ ਤੇ ਇਕ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ ਗਿਆ | ਸਬ ਡਵੀਜ਼ਨ ਸਿਟੀ ਮੋਗਾ ਦੇ ਏਰੀਆ ਵਿਚ ਚੋਰੀਆਂ ਕਰਨ ਵਾਲੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ ਚੋਰੀ ਕੀਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ | ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਦੋ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਸਾਊਥ ਮੋਗਾ ਦਰਜ ਰਜਿਸਟਰ ਕੀਤਾ ਗਿਆ | ਇਸ ਤੋਂ ਇਲਾਵਾ ਨਸ਼ਾ ਛਡਾਉਣ ਸਬੰਧੀ ਚਲਾਈ ਮੁਹਿੰਮ ਤਹਿਤ 16 ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰ ਜਨੇਰ ਵਿਖੇ ਦਾਖ਼ਲ ਕਰਵਾਇਆ ਗਿਆ ਤੇ 4 ਵਿਅਕਤੀਆਂ ਦੇ ਓਟ ਸੈਂਟਰ ਵਿਚ ਕਾਰਡ ਬਣਵਾਏ ਗਏ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭੜਕੇ ਬਿਜਲੀ ਕਾਮਿਆਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਪੰਜਾਬ ਗÏਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਸੰਘਰਸ਼ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।