30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਵਲ ਹਸਪਤਾਲ ਮੋਗਾ ਵਿਖੇ ਗਰਭਵਤੀ ਮਹਿਲਾਵਾਂ ਨੂੰ ਪੋਸ਼ਣ ਡਾਈਟ ਵੰਡੀ

ਅਜੀਤ ਡੈਸਕ 10-06-2026
ਮੋਗਾ, 9 ਜੂਨ (ਜਸਪਾਲ ਸਿੰਘ ਬੱਬੀ)-ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਦੇ ਮੌਕੇ 'ਤੇ ਸਿਵਲ ਹਸਪਤਾਲ ਮੋਗਾ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਪੋਸ਼ਣ ਡਾਈਟ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਗਰਭਵਤੀ ਮਹਿਲਾਵਾਂ ਨੂੰ ਪੋਸ਼ਣ ਭਰਪੂਰ ਡਾਈਟ ਸਮਗਰੀ ਵੰਡੀ | ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਮਾਂ ਅਤੇ ਬੱਚੇ ਦੀ ਚੰਗੀ ਸਿਹਤ ਲਈ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਸਮੇਂ-ਸਮੇਂ 'ਤੇ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤਾਰੀਖ਼ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ, ਜਿੱਥੇ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਜਾਂਚ, ਟੀਕਾਕਰਨ, ਹੀਮੋਗਲੋਬਿਨ ਟੈੱਸਟ, ਅਲਟਰਾਸਾਊਾਡ ਅਤੇ ਹੋਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਇਸ ਮੌਕੇ ਡਾ. ਰੀਤੂ ਜੈਨ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ, ਡਾ. ਗੌਤਮਵੀਰ ਸੋਢੀ ਡੈਂਟਟਿਸਟ, ਡਾ. ਸਿਮਰਤ ਖੋਸਾ ਗਾਇਨਾਕੋਲੋਜਿਸਟ, ਗੁਰਬਚਨ ਸਿੰਘ ਸੁਪਰਡੈਂਟ, ਹਰਜਿੰਦਰ ਕੌਰ ਬੀ.ਈ.ਈ. ਮੀਡੀਆ ਬਰਾਂਚ, ਰਾਜਵੀਰ ਕੌਰ ਨਰਸਿੰਗ ਸਿਸਟਰ, ਪੰਕਜ ਫੈਸਲਿਟੀ ਮੈਨੇਜਰ ਅਤੇ ਕਰਮਚਾਰੀ ਹਾਜ਼ਰ ਸਨ | ਇਸ ਮੌਕੇ ਲਗਪਗ 150 ਗਰਭਵਤੀ ਔਰਤਾਂ ਦਾ ਐਂਟੀ ਨੈੱਟਲ ਜਾਂਚ ਅਤੇ ਗਰਭਵਤੀ ਮਹਿਲਾਵਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ |
ਪਿਛਲੀ ਖ਼ਬਰ ਸੰਜੀਤ ਸਿੰਘ ਸਨੀ ਗਿੱਲ ਨੇ ਕੀਤੀ ਸਰਕਲ ਚੜਿੱਕ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਸਹੁੰ ਚੁੱਕ ਸਮਾਗਮ ਅਤੇ ਪਰਿਵਾਰ ਮਿਲਣ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।