30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੰਜੀਤ ਸਿੰਘ ਸਨੀ ਗਿੱਲ ਨੇ ਕੀਤੀ ਸਰਕਲ ਚੜਿੱਕ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਮੋਗਾ ਹਲਕੇ ਦੇ ਸਭ ਤੋਂ ਵੱਡੇ ਸਰਕਲ ਚੜਿੱਕ ਦੇ ਵਰਕਰਾਂ ਤੇ ਆਗੂਆਂ ਨਾਲ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂਵਾਲਾ ਦੇ ਗ੍ਰਹਿ ਵਿਖੇ ਕੀਤੀ ਜਿਸ ਦੌਰਾਨ ਸਰਕਲ ਦੇ ਆਗੂਆਂ ਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਭਾਗ ਲਿਆ | ਆਏ ਹੋਏ ਆਗੂਆਂ ਤੇ ਵਰਕਰਾਂ ਦਾ ਸਰਕਾਰ ਪ੍ਰਧਾਨ ਗੁਰਬਿੰਦ ਸਿੰਘ ਨੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਸਭ ਨੂੰ ਜੀ ਆਇਆਂ ਆਖਿਆ ਤੇ ਆਪਣੇ ਵਿਚਾਰ ਰੱਖੇ | ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਹਲਕਾ ਮੋਗਾ ਦੇ ਸਾਰੇ ਸਰਕਲਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕੁਝ ਮਹੀਨੇ ਬਾਕੀ ਰਹਿ ਗਏ ਹਨ ਅਤੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਹੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਪਸ਼ਟ ਬਹੁਮਤ ਨਾਲ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕੇ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿਚ ਆਪਣੇ ਹੱਕ ਮੰਗਦੇ ਲੋਕਾਂ 'ਤੇ ਪੁਲਿਸ ਸਰਕਾਰ ਦੀ ਸ਼ਹਿ 'ਤੇ ਡਾਂਗਾਂ ਵਰਾਉਂਦੀ ਹੈ ਅਤੇ ਹੁਣੇ ਹੁਣੇ ਪਟਿਆਲਾ ਵਿਖੇ ਪਾਵਰ ਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ 'ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਅਤੇ ਆਪ ਸਰਕਾਰ ਦੇ ਰਾਜ ਵਿਚ ਗੁੰਡਾਗਰਦੀ, ਲੁੱਟਾਂ ਖੋਹਾਂ, ਫਿਰੌਤੀਆਂ ਅਤੇ ਬੇਗੁਨਾਹ ਲੋਕਾਂ ਦੇ ਕਤਲਾਂ ਤੋਂ ਸਿਵਾਏ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਮਿਲਿਆ | ਇਸ ਲਈ ਲੋਕ ਹੁਣ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿਚ ਲੋਕ ਇਨ੍ਹਾਂ ਨੂੰ ਸਬਕ ਸਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਉਨ੍ਹਾਂ ਸਰਕਲ ਚੜਿੱਕ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਲਈ ਹੁਣੇ ਤੋਂ ਹੀ ਕਮਰਕੱਸੇ ਕੀਤੇ ਜਾਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੰਧੂਆਂ ਵਾਲਾ, ਤਨਜੀਤ ਸਿੰਘ ਤਾਰੇ ਵਾਲਾ, ਗੁਰਚਰਨ ਸਿੰਘ ਬਿੱਟੂ ਪ੍ਰਧਾਨ ਸਿੰਘਾਂਵਾਲਾ, ਗੁਰਚਰਨ ਸਿੰਘ ਚਰਨਾ ਸਿੰਘਾਂਵਾਲਾ, ਸੁਖਦੇਵ ਸਿੰਘ ਬਿੱਲੂ ਚੜਿੱਕ, ਗੁਰਮੇਲ ਸਿੰਘ ਗੇਲਾ ਚੜਿੱਕ, ਡਾ. ਗੁਰਪ੍ਰੀਤ ਸਿੰਘ ਚੜਿੱਕ, ਗੁਰਪਿੰਦਰ ਸਿੰਘ, ਜ਼ੋਰਾ ਸਿੰਘ ਨਾਹਲ ਖੋਟੇ, ਜਸਵਿੰਦਰ ਸਿੰਘ ਛਿੰਦਾ, ਕੁਲਵੰਤ ਸਿੰਘ, ਬਲਜਿੰਦਰ ਸਿੰਘ ਬੁੱਧ ਸਿੰਘ ਵਾਲਾ, ਅਕਬਰ ਅਲੀ ਮੰਡੀਰਾਂ, ਬਲਵੀਰ ਸਿੰਘ ਮੌੜ ਸਿੰਘਾਂਵਾਲਾ, ਗੁਰਨੈਬ ਸਿੰਘ ਸਰਪੰਚ, ਭਿੰਦਰ ਸਿੰਘ ਸਰਾਂ, ਕੁਲਵੰਤ ਸਿੰਘ, ਅਵਤਾਰ ਸਿੰਘ ਕਾਲਾ ਝੰਡੇਵਾਲਾ, ਮਲਕੀਤ ਸਿੰਘ, ਮਨਜੀਤ ਸਿੰਘ, ਜ਼ੋਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵਲੋਂ ਨਿਖੇਧੀ <br/> ਅਗਲੀ ਖ਼ਬਰ ਸਿਵਲ ਹਸਪਤਾਲ ਮੋਗਾ ਵਿਖੇ ਗਰਭਵਤੀ ਮਹਿਲਾਵਾਂ ਨੂੰ ਪੋਸ਼ਣ ਡਾਈਟ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।