30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਲੂਮਿੰਗ ਬਡਜ਼ ਏ.ਬੀ.ਸੀ. ਮੌਂਟੇਸਰੀ ਸਕੂਲ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਵਾਂ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਂਟੇਸਰੀ ਸਕੂਲ ਵਿਚ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਨੰਨੇ-ਮੁੰਨੇ ਬੱਚਿਆਂ ਵਲੋਂ ਆਪਣੇ ਘਰਾਂ ਵਿਚ ਰਹਿ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ | ਬੱਚਿਆਂ ਨੇ ਰੰਗ-ਬਰੰਗੇ ਚਾਰਟ, ਸੁੰਦਰ ਪੇਂਟਿੰਗਾਂ ਤੇ ਪ੍ਰੇਰਨਾਦਾਇਕ ਸਲੋਗਨਾ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਨ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨੰਨੇ ਬੱਚਿਆਂ ਨੇ ਆਪਣੇ ਮਾਪਿਆਂ ਦੀ ਸਹਾਇਤਾ ਨਾਲ ਘਰਾਂ ਵਿਚ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ | ਜਿਵੇਂ ਕਿ ਸਭ ਜਾਣਦੇ ਹਨ ਕਿ ਗਰਮੀਆਂ ਦੇ ਮੌਸਮ ਅਤੇ ਵਧ ਰਹੀ ਗਰਮੀ ਕਾਰਨ ਬੱਚੇ ਆਪਣੇ ਘਰਾਂ ਵਿਚ ਹੀ ਛੁੱਟੀਆਂ ਬਿਤਾ ਰਹੇ ਹਨ | ਹਰ ਸਾਲ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਕੂਲ ਵਿਚ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਪਰ ਇਸ ਵਾਰ ਬੱਚਿਆਂ ਨੇ ਆਪਣੇ ਘਰਾਂ ਤੋਂ ਹੀ ਇਸ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਨ ਪ੍ਰਤੀ ਜਾਗਰੂਕ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਭਵਿੱਖ ਵਿਚ ਇਕ ਜ਼ਿੰਮੇਵਾਰ ਨਾਗਰਿਕ ਬਣ ਸਕਣ | ਇਸੇ ਉਦੇਸ਼ ਨਾਲ ਸਕੂਲ ਵਲੋਂ ਸਮੇਂ-ਸਮੇਂ 'ਤੇ ਵਾਤਾਵਰਨ ਸੰਭਾਲ ਸੰਬੰਧੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।