30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 10-06-2026
ਧਰਮਕੋਟ, 9 ਜੂਨ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ¢ ਕਾਲਜ ਕੈਂਪਸ ਵਿਚ ਪਿ੍ੰਸੀਪਲ ਮਾਨਵੀ ਅਗਰਵਾਲ, ਡਾਇਰੈਕਟਰ ਲਵ ਗੋਇਲ, ਜਨਰਲ ਸਕੱਤਰ ਸੁਰੇਸ਼ ਬਾਂਸਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੂਟੇ ਲਗਾਏ ਗਏ¢ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰਿਆਲੀ ਨੂੰ ਬੜਾਵਾ ਦੇਣਾ ਸੀ¢ ਪਿ੍ੰਸੀਪਲ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ¢ ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ¢ ਕਾਲਜ ਪ੍ਰਬੰਧਕ ਕਮੇਟੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ¢ ਇਸ ਮੌਕੇ ਕੁਆਰਡੀਨੇਟਰ ਆਸ਼ਾ ਗਰੋਵਰ ਅਤੇ ਅਸਿਸਟੈਂਟ ਪ੍ਰੋ. ਤਨਵੀਰ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਸੀ. ਫ਼ਰੰਟ ਪੰਜਾਬ ਦੀ ਵਿਸ਼ਾਲ ਮੀਟਿੰਗ, ਮਜ਼ਦੂਰਾਂ ਤੇ ਬੇਜ਼ਮੀਨੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾ... ਅਗਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੌਂਟੇਸਰੀ ਸਕੂਲ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।