ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਲੋਂ ਨਵ ਨਿਯੁਕਤ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੁਖਮੰਦਰ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ, ਅਮਰ ਸਿੰਘ ਸਲੀਣਾ ਮੀਤ ਪ੍ਰਧਾਨ ਪੰਜਾਬ, ਗੁਰਸੇਵਕ ਸਿੰਘ ਰੱਤੀਆਂ, ਸਿਮਰਨ ਸਿੰਘ ਵੀ ਮੌਜੂਦ ਸਨ¢ ਇਸ ਮੌਕੇ ਸੁਖਜਿੰਦਰ ਸਿੰਘ ਖੋਸਾ ਵਲੋਂ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਨਾਲ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ, ਪਿੰਡਾਂ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ, ਆਏ ਦਿਨ ਖੇਤਾਂ 'ਚੋਂ ਟਰਾਂਸਫਾਰਮਰਾਂ, ਤਾਂਬੇ ਦੀਆਂ ਤਾਰਾਂ, ਤੇਲ ਅਤੇ ਮੋਟੀਆਂ ਕੇਵਲ ਤਾਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਨੂੰ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਵਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਹ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਹਾਲ ਰੱਖਣ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਰਹਿਣਗੇ¢