30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

2027 ਦੀ ਚੋਣ ਜੰਗ ਲਈ ਅਕਾਲੀ ਦਲ ਬਾਦਲ ਨੇ ਕੱਸੀ ਕਮਰ, ਗੋਵਰਧਨ ਪੋਪਲੀ ਬਣੇ ਮੋਗਾ ਦੇ ਸ਼ਹਿਰੀ ਪ੍ਰਧਾਨ

ਅਜੀਤ ਡੈਸਕ 10-06-2026
ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ (ਅਕਾਲੀ ਦਲ ਬਾਦਲ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ¢ ਇਸੇ ਤਹਿਤ ਮੋਗਾ ਵਿਚ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਦੀ ਅਗਵਾਈ ਹੇਠ ਸ਼ਹਿਰੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ¢ ਮੀਟਿੰਗ ਦÏਰਾਨ ਪਾਰਟੀ ਲਈ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਤੇ ਪਿਛਲੇ ਕਰੀਬ 30 ਸਾਲਾਂ ਤੋਂ ਨਗਰ ਨਿਗਮ ਵਿਚ ਕੌਂਸਲਰ ਵਜੋਂ ਚੁਣੇ ਜਾਂਦੇ ਆ ਰਹੇ ਗੋਵਰਧਨ ਪੋਪਲੀ ਨੂੰ ਮੋਗਾ ਵਿਧਾਨ ਸਭਾ ਹਲਕੇ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ¢ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਵਿਚ ਨਵਾਂ ਜੋਸ਼ ਭਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਤਜਰਬੇਕਾਰ ਅਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ¢ ਗੋਵਰਧਨ ਪੋਪਲੀ ਦੀ ਸ਼ਹਿਰ ਵਿਚ ਚੰਗੀ ਪਹਿਚਾਣ ਅਤੇ ਲੰਬੇ ਰਾਜਨੀਤਿਕ ਤਜਰਬੇ ਨੂੰ ਵੇਖਦਿਆਂ ਪਾਰਟੀ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ¢ ਆਗੂਆਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਅਕਾਲੀ ਦਲ ਮੋਗਾ ਸ਼ਹਿਰ ਵਿਚ ਹੋਰ ਮਜ਼ਬੂਤੀ ਨਾਲ ਆਪਣੀ ਪਕੜ ਬਣਾਏਗਾ¢ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਗੋਵਰਧਨ ਪੋਪਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ¢ ਇਸ ਮੌਕੇ ਹਲਕਾ ਮੋਗਾ ਦੇ ਅਕਾਲੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਤੇ ਲਾਠੀਚਾਰਜ ਵਿਰੁੱਧ ਕੀਤੀ ਰੋਸ ਰੈਲੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਨਵ ਨਿਯੁਕਤ ਐਸ.ਐਸ.ਪੀ ਮੋਗਾ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।