30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਦੀਨਾਂ ਸਾਹਿਬ ਵਿਖੇ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 10-06-2026
ਨਿਹਾਲ ਸਿੰਘ ਵਾਲਾ, 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਇਤਿਹਾਸਿਕ ਪਿੰਡ ਦੀਨਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ 1984 ਦੇ ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਸ਼ਹਾਦਤ ਸਮਰਪਿਤ ਨੂੰ ਮੱੁਖ ਰੱਖਦੇ ਹੋਏ ਅਤੇ ਬੇਹਿਤਾਸ਼ਾ ਗਰਮੀ ਤੋਂ ਰਾਹਤ ਲਈ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸੇਵਾਦਾਰਾਂ ਵਲੋਂ ਬਹੁਤ ਹੀ ਪਿਆਰ ਅਤੇ ਭਾਵਨਾ ਨਾਲ ਸੇਵਾ ਕਰਦਿਆਂ ਸੰਗਤਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਗਿਆ | ਇਸ ਮੌਕੇ ਸਰਪੰਚ ਰਣਜੀਤ ਸਿੰਘ ਦੀਨਾ ਵਲੋਂ ਇਸ ਕਾਰਜ 'ਚ ਸਹਿਯੋਗ ਦੇਣ ਲਈ ਸਮੁੱਚੀ ਗ੍ਰਾਮ ਪੰਚਾਇਤ, ਸਤਿਕਾਰ ਕਮੇਟੀ ਦੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਅਤੇ ਸ਼ਹੀਦ ਸਿੰਘਾਂ ਨੂੰ ਸਿਜਦਾ ਕੀਤਾ | ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਕੇਵਲ ਸਿੰਘ, ਡਾ. ਜਸਵਿੰਦਰ ਸਿੰਘ ਖਜ਼ਾਨਚੀ, ਚੇਅਰਮੈਨ ਗੁਰਜੰਟ ਸਿੰਘ, ਜਗਸੀਰ ਸਿੰਘ, ਚਰਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਲਵਜੀਤ ਸਿੰਘ ਲੱਕੀ ਸਹਾਇਕ ਸਕੱਤਰ, ਗੁਰਜਿੰਦਰ ਸਿੰਘ ਜਨਰਲ ਸਕੱਤਰ, ਨਵਰਾਜ ਸਿੰਘ ਹੈਪੀ ਸੇਖੋਂ, ਜਸਪਾਲ ਸਿੰਘ ਪਾਲਾ, ਬਿੰਦਾ ਸਿੰਘ, ਸਹਿਜਪ੍ਰੀਤ ਸਿੰਘ, ਕੋਮਲਪ੍ਰੀਤ ਸਿੰਘ, ਕੁਲਵਿੰਦਰ ਸਿੰਘ ਫੌਜੀ, ਗੁਰਦਿੱਤ ਸਿੰਘ, ਗੁਰਨੂਰ ਸਿੰਘ, ਡਾ. ਗੁਰਸੇਵਕ ਸਿੰਘ ਅਤੇ ਹੋਰ ਸੇਵਾਦਾਰਾਂ ਨੇ ਸੇਵਾ ਨਿਭਾਈ |
ਪਿਛਲੀ ਖ਼ਬਰ ਆਪਣਾ ਹੱਕ ਮੰਗਣ ਵਾਲੇ ਨੌਜਵਾਨ ਸਰਕਾਰ ਦੀ ਧੱਕੇਸ਼ਾਹੀ ਤੇ ਪੁਲਿਸ ਦੀਆਂ ਡਾਂਗਾਂ ਦਾ ਹੋਣ ਲੱਗੇ ਸ਼ਿਕਾਰ <br/> ਅਗਲੀ ਖ਼ਬਰ ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਤੇ ਲਾਠੀਚਾਰਜ ਵਿਰੁੱਧ ਕੀਤੀ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।