ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਵਫ਼ਦ ਵਲੋਂ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਭੇਜਿਆ ਗਿਆ 12 ਸੂਤਰੀ ਮੰਗ ਪੱਤਰ ਮਾਸਟਰ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਅਤੇ ਰਾਮ ਕਿ੍ਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਨੂੰ ਐਡੀਸ਼ਨਲ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਸੌਂਪਿਆ ਗਿਆ | ਇਸ ਸਮੇਂ ਮਾਸਟਰ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੁੱਧ ਲਏ ਜਾ ਰਹੇ ਫ਼ੈਸਲਿਆਂ ਦੀ ਪੁਰਜ਼ੋਰ ਨਿਖੇਧੀ ਕੀਤੀ | ਮੰਗ ਪੱਤਰ ਦੇਣ ਸਮੇਂ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਬੱਡੂਵਾਲ ਸੂਬਾ ਕਮੇਟੀ ਮੈਂਬਰ, ਸੁਖਪਾਲ ਸਿੰਘ ਲਹਿਰਾ ਜ਼ਿਲ੍ਹਾ ਜਨਰਲ ਸਕੱਤਰ, ਗੁਰਜੀਤ ਸਿੰਘ ਮੱਲ੍ਹੀ ਐਨ.ਆਰ.ਆਈ. ਮੈਂਬਰ, ਬਲਕਾਰ ਸਿੰਘ ਛਾਬੜਾ ਸਕੱਤਰ, ਰਵੀ ਕੁਮਾਰ ਮੈਂਬਰ, ਤੇਜਿੰਦਰ ਸਿੰਘ ਕਿਸ਼ਨਪੁਰਾ ਕਲਾਂ ਮੈਂਬਰ ਅਤੇ ਨੰਦ ਲਾਲ ਦੁੱਨੇਕੇ ਮੈਂਬਰ ਆਦਿ ਹਾਜ਼ਰ ਸਨ |