30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੇਵਾ ਕੇਂਦਰ ਮੋਗਾ ਦੇ ਮੁਲਾਜ਼ਮਾਂ ਵਲੋਂ ਮੰਗਾਂ ਮੰਨਵਾਉਣ ਲਈ ਧਰਨਾ

ਅਜੀਤ ਡੈਸਕ 10-06-2026
ਮੋਗਾ, 9 ਜੂਨ (ਜਸਪਾਲ ਸਿੰਘ ਬੱਬੀ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਯੂਨੀਅਨ ਪੰਜਾਬ ਵਲੋਂ ਸੇਵਾ ਕੇਂਦਰ ਪੰਜਾਬ ਨੂੰ ਬੰਦ ਕਰਕੇ ਸਾਰੇ ਪੰਜਾਬ ਦੇ ਸੇਵਾ ਕੇਂਦਰ ਸਟਾਫ਼ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ | ਮੋਗਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਦੱਸਿਆ ਕਿ ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੁਨਾਮ ਵਿਖੇ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਨੂੰ ਪਹਿਲਾਂ ਸਰਕਾਰ ਵਲੋਂ ਖ਼ਤਮ ਕਰਨ ਦੇ ਲਈ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੂੰ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਸੀ |ਪਰ ਬਾਅਦ ਵਿਚ ਸੇਵਾ ਕੇਂਦਰ ਮੁਲਾਜ਼ਮਾਂ ਦਾ ਵੱਧ ਰਿਹਾ ਇਕੱਠ ਦੇਖ ਕੇ ਅਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦੇ ਕੇ ਸੂਬਾ ਪ੍ਰਧਾਨ ਅਤੇ ਸਾਥੀਆਂ ਨੂੰ ਛਡਵਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਮੰਗਾਂ ਨੂੰ ਦੇਖਦੇ ਹੋਏ ਮਿਤੀ : 09 ਜੂਨ ਨੂੰ ਸਿਵਲ ਸਕੱਤਰੇਤ ਵਿਖੇ ਮੀਟਿੰਗ ਦਾ ਸਮਾਂ ਦੇ ਦਿੱਤਾ ਗਿਆ ਹੈ | ਜਦ ਤੱਕ ਸਰਕਾਰ ਵਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਹਰ ਇਕ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਸ਼ਾਂਤਮਈ ਤਰੀਕੇ ਨਾਲ ਧਰਨਾ ਦਿੱਤਾ ਜਾਵੇਗਾ | ਦਵਿੰਦਰ ਬਾਂਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਡਾ ਸਮਰਥਨ ਕਰਨ ਕਿਉਂਕਿ ਲੋਕ ਹੀ ਸਾਡੀ ਆਵਾਜ਼ ਨੂੰ ਸਰਕਾਰ ਤੱਕ ਜਲਦੀ ਪਹੁੰਚਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਅੱਗੇ ਦੀ ਰਣਨੀਤੀ ਕੱਲ੍ਹ ਦੀ ਮੀਟਿੰਗ ਤੋਂ ਬਾਅਦ ਹੀ ਦੱਸੀ ਜਾਵੇਗੀ |
ਪਿਛਲੀ ਖ਼ਬਰ ਗੁਰੂ ਅਰਜਨ ਦੇਵ, ਜੂਨ 84 'ਤੇ ਭਾਈ ਜਗਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੈਡੀ ਸੀਜ਼ਨ ਨੂੰ ਮੁੱਖ ਰੱਖਦਿਆਂ ਬਿਜਲੀ ਗਰਿੱਡ ਅਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।