31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮੋਗਾ ਵਿਖੇ ਸਰਕਾਰੀ ਪੈਨਸ਼ਨਰਜ਼ ਕਰਮੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਈ ਪੈਨਸ਼ਨ ਅਦਾਲਤ

ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਲੇਖਾਕਾਰ ਦਫ਼ਤਰ ਵਲੋਂ ਅੱਜ ਮੋਗਾ ਵਿਖੇ ਸਰਕਾਰੀ ਪੈਨਸ਼ਨਰਾਂ ਲਈ ਵਿਸ਼ੇਸ਼ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਪੈਨਸ਼ਨ ਅਦਾਲਤ ਵਿਚ ਵੱਡੀ ਗਿਣਤੀ ਵਿਚ ਸਰਕਾਰੀ ਪੈਨਸ਼ਨਰਜ਼ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ | ਇਸ ਅਦਾਲਤ ਵਿਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਜਾਂ ਹੋਰ ਮਦਦ ਲਈ ਪੰਜਾਬ ਦੇ ਲੇਖਾਕਾਰ ਦਫ਼ਤਰ ਤੋਂ ਸੁਮਿਤ ਕੁਮਾਰ ਵਿਸ਼ੇਸ਼ ਲੇਖਾ ਅਧਿਕਾਰੀ, ਰਫ਼ੀਕ ਖ਼ਾਨ ਸਹਾਇਕ ਲੇਖਾ ਅਧਿਕਾਰੀ, ਵਿਕਾਸ ਕੁਮਾਰ ਨੈਨ ਲੇਖਾਕਾਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸਤਵਿੰਦਰਪਾਲ ਸਿੰਘ ਰਣੀਕੇ ਨੇ ਕਿਹਾ ਕਿ ਪੈਨਸ਼ਨ ਅਦਾਲਤ ਦਾ ਮੁੱਖ ਉਦੇਸ਼ ਪੰਜਾਬ ਦੇ ਸਰਕਾਰੀ ਮੁਲਾਜ਼ਮ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਸੀ | ਇਸ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੈਨਸ਼ਨ ਮਨਜ਼ੂਰੀ ਅਥਾਰਿਟੀਆਂ/ਡੀ.ਡੀ.ਓ., ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸਰਕਾਰੀ ਬੈਂਕਾਂ ਪੰਜਾਬ ਦੇ ਅਧਿਕਾਰੀਆਂ ਦੇ ਹੱਲ ਲਈ ਮੌਜੂਦ ਰਹੇ | ਇਹ ਅਦਾਲਤ ਵਿਚ ਸ਼ਿਕਾਇਤਾਂ ਦਾ ਹੱਲ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ 'ਤੇ ਕੀਤਾ ਗਿਆ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਦੇ ਕੇਬਲ ਤੇ ਟਰਾਂਸਫ਼ਾਰਮਰ ਦੀਆਂ ਚੋਰੀਆਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਬਾੜੀ... ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਤਪਾ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।