31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਆਪ ਸਰਕਾਰ-ਗੁਰਜੰਟ ਧਾਲੀਵਾਲ

ਅਜੀਤ ਡੈਸਕ 11-06-2026
ਬਾਘਾ ਪੁਰਾਣਾ, 10 ਜੂਨ (ਟਿੰਕੂ ਕਾਠਪਾਲ)-ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬਿਜਲੀ ਵਿਭਾਗ ਦੇ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਵਲੋਂ ਤਿੱਖੀ ਨਿੰਦਾ ਕੀਤੀ ਗਈ ਹੈ | ਉਨ੍ਹਾਂ ਇਸ ਘਟਨਾ ਨੂੰ ਸਰਕਾਰ ਦੀ ਨਾਕਾਮੀ ਅਤੇ ਜ਼ਬਰਦਸਤੀ ਦੀ ਨੀਤੀ ਦਾ ਨਤੀਜਾ ਕਰਾਰ ਦਿੱਤਾ ਹੈ | ਧਾਲੀਵਾਲ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਲਾਠੀਆਂ ਵਰਤਣਾ ਲੋਕਤੰਤਰਿਕ ਅਧਿਕਾਰਾਂ ਦੀ ਖੁੱਲ੍ਹੀ ਉਲੰਘਣਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਭ ਕੁਝ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਜਵਾਬ ਜ਼ਰੂਰ ਦੇਣਗੇ |
ਪਿਛਲੀ ਖ਼ਬਰ ਮੱਕੀ ਦੇ ਅਚਾਰ ਬਣਾਉਣ ਵਾਲੀ ਮਸ਼ੀਨ 'ਚ ਫਸਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ ਅਗਲੀ ਖ਼ਬਰ ਰਿਟਾਇਰਮੈਂਟ ਤੋਂ ਬਾਅਦ ਪਿੰਡ ਆਏ ਫ਼ੌਜੀ ਦਾ ਪਿੰਡ ਵਾਸੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।