01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਨਿਗਮ ਮੋਗਾ ਚੀਫ਼ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਖੈਰਾਲੀਆ ਸਨਮਾਨਿਤ

ਅਜੀਤ ਡੈਸਕ 11-06-2026
ਮੋਗਾ, 10 ਜੂਨ (ਜਸਪਾਲ ਸਿੰਘ ਬੱਬੀ)-ਸਫ਼ਾਈ ਸੇਵਕ ਯੂਨੀਅਨ ਨਗਰ ਨਿਗਮ ਮੋਗਾ ਅਤੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਪਦ ਉੱਨਤ ਹੋਏ ਚੀਫ਼ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਖੈਰਾਲੀਆ ਨੂੰ ਫੁੱਲਾਂ ਦਾ ਬੁੱਕਾ ਦੇ ਕੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ | ਇਸ ਮੌਕੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਰਨਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਕੈਸ਼ੀਅਰ ਜੋਗਿੰਦਰ ਸਿੰਘ ਭੁੱਲਰ, ਆਫ਼ੀਸਰ ਯੂਨੀਅਨ ਦੇ ਪ੍ਰਧਾਨ ਰਵੀ ਚਾਂਵਰੀਆ, ਚੀਫ਼ ਸੈਕਟਰੀ ਰਵੀ ਸਾਰਵਾਨ, ਜੁਆਇੰਟ ਕੈਸ਼ੀਅਰ ਵਿਜੈ ਕੁਮਾਰ, ਅਸ਼ੋਕ ਪੰਤਮੌਲੀ, ਰਾਜ ਕੁਮਾਰ ਚਿੰਡਾਲੀਆ, ਸ਼ਿਵ ਚਾਵਰਿਆ, ਅਜੈ ਚਾਂਵਰੀਆ ਅਤੇ ਮੁਲਾਜ਼ਮ ਆਗੂਆਂ ਨੇ ਪਦ ਉੱਨਤ ਹੋਏ ਚੀਫ਼ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਖੈਰਾਲਿਆ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਕਾਰਜ ਸੰਭਾਲਣ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਕਾਸ 'ਚ ਕੋਈ ਕਮੀ ਨਹੀਂ ਛੱਡਾਂਗੇ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਤਿਹਾੜਾ ਲਿੰਕ ਡਰੇਨ ਦਾ ਮਾਮਲਾ ਮੁੜ ਭਖਿਆ ਪਰ ਜ਼ਮੀਨੀ ਪੱਧਰ 'ਤੇ ਕਾਰਵਾਈ ਅਧੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।