01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਕਾਸ 'ਚ ਕੋਈ ਕਮੀ ਨਹੀਂ ਛੱਡਾਂਗੇ-ਵਿਧਾਇਕ ਬਿਲਾਸਪੁਰ

ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ ਛਿਆਨਾਂ ਵਾਲੇ ਅਗਵਾੜ 'ਚ ਇੰਟਰਲਾਕ ਲਗਾਉਣ ਦਾ ਕੰਮ ਆਪਣੇ ਹੱਥੀਂ ਇੰਟਰਲਾਕ ਟਾਈਲ ਲਗਾ ਕੇ ਸ਼ੁਰੂ ਕਰਵਾਇਆ ਅਤੇ ਵਿਕਾਸ ਕਾਰਜਾਂ ਦੇ ਚੈੱਕ ਵੀ ਵੰਡੇ¢ ਇਸ ਸਮੇਂ ਪਿੰਡ ਦੇ ਮੁਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਛੱਡ ਰਹੀ¢ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕੰਮ ਵੱਡੀ ਪੱਧਰ 'ਤੇ ਚੱਲ ਰਹੇ ਹਨ¢ ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਨੇ ਪਹਿਲੀਆਂ ਸਰਕਾਰਾਂ ਤੋਂ ਕਿਤੇ ਜ਼ਿਆਦਾ ਵਿਕਾਸ ਕਰਵਾਇਆ ਹੈ¢ ਪੰਜਾਬ ਵਾਸੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਬੁੱਟਰ, ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਸਕੱਤਰ ਰਣਜੀਤ ਸਿੰਘ, ਅਮਰਜੀਤ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਪੂਰਨ ਸਿੰਘ ਪੰਚ, ਚਰਨਜੀਤ ਕÏਰ ਪੰਚ, ਜੀਤ ਸਿੰਘ ਸਾਬਕਾ ਪੰਚ, ਬਲਜਿੰਦਰ ਸਿੰਘ ਸਾਬਕਾ ਪੰਚ, ਪਰਮਿੰਦਰ ਸਿੰਘ ਅਤੇ ਜਗਰੂਪ ਸਿੰਘ ਆਦਿ ਵੀ ਮੌਜੂਦ ਸਨ¢
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਨਗਰ ਨਿਗਮ ਮੋਗਾ ਚੀਫ਼ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਖੈਰਾਲੀਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।