01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਧਰਨਾ 9ਵੇਂ ਦਿਨ ਜਾਰੀ

ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਅਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰ ਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਦੀ ਲੜੀ ਤਹਿਤ ਅੱਜ ਬਲਾਕ ਪੱਧਰੀ ਧਰਨਾ 9ਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ | ਇਸ ਸਮੇਂ ਵਿਭਾਗ ਵਲੋਂ 9 ਜੂਨ ਨੂੰ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਰੇਗਾ ਦੇ ਕੰਮਾਂ ਦੀ ਪ੍ਰਗਤੀ ਦੇ ਮਾੜਾ ਪ੍ਰਭਾਵ ਪੈਣ ਦਾ ਹਵਾਲਾ ਦੇ ਕੇ ਨਰੇਗਾ ਦੇ ਕੰਮ ਚਲਾਉਣ ਦਾ ਅਧਿਕਾਰ ਪੰਜਾਬ ਸਟੇਟ ਰੂਰਲ ਲਿਵਲੀਹੁੱਡ ਮਿਸ਼ਨ ਦੇ ਵਰਕਰਾਂ ਰਾਹੀਂ ਕਰਵਾਉਣ ਦੇ ਕੱਢੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਗੱਲਬਾਤ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਬੁੱਟਰ ਵਲੋਂ ਦੱਸਿਆ ਗਿਆ ਕਿ ਅਜਿਹੇ ਪੱਤਰ ਕੱਢਣ ਦਾ ਸਿੱਧਾ ਮਤਲਬ ਹੈ ਕਿ ਵਿਭਾਗ 'ਤੇ ਧਰਨੇ ਦਾ ਵੱਡਾ ਪ੍ਰਭਾਵ ਹੈ | ਅਸੀਂ ਅਜਿਹੇ ਪੱਤਰਾਂ ਤੋਂ ਡਰਨ ਵਾਲੇ ਨਹੀਂ ਹਾਂ | ਇਸ ਸਮੇਂ ਸਮੂਹ ਕਰਮਚਾਰੀ ਹਾਜ਼ਰ ਹੋਏ |
ਪਿਛਲੀ ਖ਼ਬਰ ਨਗਰ ਨਿਗਮ ਮੋਗਾ ਦਾ ਸਾਫ਼ ਅਕਸ ਵਾਲਾ ਮੇਅਰ ਬਣੇਗਾ-ਅਜੇ ਸ਼ਰਮਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਰੋਕਥਾਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।