ਨਿਹਾਲ ਸਿੰਘ ਵਾਲਾ, 11 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇੰਟਰ ਐਕਸ਼ਨ ਵਿਦ ਟਰੇਡਰਜ਼ ਦੇ ਬੈਨਰ ਹੇਠ ਕਰਵਾਏ ਇਸ ਸਮਾਗਮ ਵਿਚ ਆਈ ਜੀ ਫ਼ਰੀਦਕੋਟ ਮੈਡਮ ਨਿਲਾਂਬਰੀ ਜਗਦਲੇ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕਰਨ ਦਾ ਪੂਰਨ ਭਰੋਸਾ ਦਿਵਾਇਆ | ਮੈਡਮ ਨੇ ਦਰਪੇਸ਼ ਮਸਲੇ ਬਹੁਤ ਹੀ ਠਰ੍ਹੰਮੇ ਨਾਲ ਸੁਣੇ ਅਤੇ ਆਪਣੇ ਵਲੋਂ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦਿਵਾਇਆ | ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਸ ਸਮੇਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ ਅਤੇ ਵਪਾਰੀ ਵਰਗ ਦੇ ਮਸਲੇ ਹੱਲ ਕਰਨ ਲਈ ਪ੍ਰਤੀਬੱਧ ਹੈ | ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੇ ਵਿਕਾਸ ਦਾ ਧੁਰਾ ਹੁੰਦਾ ਹੈ | ਇਸ ਕਾਰਨ ਸੂਬਾ ਸਰਕਾਰ ਵਲੋਂ ਅਜਿਹੇ ਸਮਾਗਮ ਕਰਕੇ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਸਪਸ਼ਟ ਤੌਰ ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਆਦੇਸ਼ਾਂ ਤਹਿਤ ਹਰ ਸ਼ਹਿਰ ਅਤੇ ਕਸਬੇ ਵਿਚ ਅਜਿਹੇ ਸਮਾਗਮ ਸਫਲਤਾ ਪੂਰਵਕ ਕੀਤੇ ਜਾ ਰਹੇ ਹਨ | ਇਸ ਮੌਕੇ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ, ਐਸ.ਪੀ. (ਡੀ) ਬਾਲ ਕਿ੍ਸ਼ਨ ਸਿੰਗਲਾ, ਡੀ.ਐਸ.ਪੀ. ਅਨਵਰ ਅਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਸੰਜੀਵ ਨਰੂਲਾ, ਹਲਕਾ ਇੰਚਾਰਜ ਟਰੇਡ ਵਿੰਗ ਜਤਿਨ ਸਿੰਗਲਾ, ਚੇਅਰਮੈਨ ਟਰੇਡ ਵਿੰਗ ਬਾਘਾ ਪੁਰਾਣਾ ਸਨੀ ਗੋਇਲ, ਆਪ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਇੰਸਪੈਕਟਰ ਜਤਿੰਦਰ ਸਿੰਘ, ਮੁੱਖ ਮੁਨਸ਼ੀ ਗੁਰਤੇਜ ਬਰਾੜ, ਰੀਡਰ ਸਰਬਣ ਸਿੰਘ ਗਿੱਲ, ਗੁਰਪ੍ਰੀਤ ਕਾਕਾ ਬਰਾੜ, ਜਰਨੈਲ ਧਾਲੀਵਾਲ, ਵਿਜੈ ਜੋਸ਼ੀ, ਪਿੰਟੂ, ਸਰਪੰਚ ਦਰਸ਼ਨ ਸਿੰਘ ਸ਼ਾਮਲ ਹੋਏ |