31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਕਿਯੂ ਏਕਤਾ ਉਗਰਾਹਾਂ ਤਲਵੰਡੀ ਮੱਲ੍ਹੀਆਂ ਦੀ ਹੋਈ ਚੋਣ

ਅਜੀਤ ਡੈਸਕ 12-06-2026
ਕਿਸ਼ਨਪੁਰਾ ਕਲਾਂ, 11 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਧਰਮਕੋਟ ਦੇ ਪਿੰਡ ਤਲਵੰਡੀ ਮੱਲ੍ਹੀਆਂ ਦੀ ਚੋਣ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਹੋਈ¢ ਜਿਸ ਵਿਚ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ, ਵਜ਼ੀਰ ਸਿੰਘ ਨੇ ਸ਼ਾਮਿਲ ਹੁੰਦਿਆਂ ਔਰਤਾਂ ਤੇ ਮਰਦਾਂ ਦੀਆਂ ਕਮੇਟੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ¢ ਇਸ ਚੋਣ ਦੌਰਾਨ ਵੱਡੀ ਗਿਣਤੀ ਵਿਚ ਮਰਦ ਅਤੇ ਔਰਤਾਂ ਸ਼ਾਮਿਲ ਹੋਈਆਂ | ਜਥੇਬੰਦੀ ਦੀਆਂ ਨੀਤੀਆਂ ਬਾਰੇ ਦੱਸਿਆ ਗਿਆ ਅਤੇ ਜਸਵੰਤ ਸਿੰਘ ਵਲੋਂ ਪਿਛਲੀ ਛਿਮਾਹੀ ਦਾ ਹਿਸਾਬ ਪੜ੍ਹ ਕੇ ਸੁਣਾਇਆ ਗਿਆ | ਕਮੇਟੀਆਂ ਦੇ ਅਹੁਦੇਦਾਰ ਦੀ ਚੋਣ ਦੌਰਾਨ ਪ੍ਰਧਾਨ ਡਾ. ਹਰਵਿੰਦਰ ਸਿੰਘ, ਮੀਤ ਪ੍ਰਧਾਨ ਮੁਖਤਿਆਰ ਸਿੰਘ, ਜਨਰਲ ਸਕੱਤਰ ਸੁਖਮੰਦਰ ਸਿੰਘ, ਸਕੱਤਰ ਗੁਰਦੇਵ ਸਿੰਘ, ਖਜ਼ਾਨਚੀ ਦਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ, ਸਲਾਹਕਾਰ ਮੈਂਬਰ ਰਾਮ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਨਾਹਰ ਸਿੰਘ, ਗੁਰਚਰਨ ਸਿੰਘ, ਅਮਰ ਸਿੰਘ, ਚਰਨ ਸਿੰਘ, ਰੇਸ਼ਮ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ, ਅਜੈਬ ਸਿੰਘ, ਦਰਸ਼ਨ ਸਿੰਘ, ਤਲਵਿੰਦਰ ਸਿੰਘ, ਜਗਤਾਰ ਸਿੰਘ, ਗੁਰਬਖਸ਼ ਸਿੰਘ, ਸਾਧੂ ਸਿੰਘ ਸਮੇਤ 22 ਮੈਂਬਰੀ ਕਮੇਟੀ ਚੁਣੀ ਗਈ ਤੇ ਔਰਤਾਂ ਦੀ ਕਮੇਟੀ ਵਿਚ ਪ੍ਰਧਾਨ ਕਿਰਨਪ੍ਰੀਤ ਕੌਰ, ਮੀਤ ਪ੍ਰਧਾਨ ਕੁਲਦੀਪ ਕੌਰ, ਜਨਰਲ ਸਕੱਤਰ ਸਵਰਨਜੀਤ ਕੌਰ, ਸਕੱਤਰ ਜਸਵਿੰਦਰ ਕੌਰ, ਸਲਾਹਕਾਰ ਮੈਂਬਰ ਕਰਮਜੀਤ ਕੌਰ, ਗੁਰਮੀਤ ਕੌਰ, ਹਰਪਾਲ ਕੌਰ, ਅਮਰਜੀਤ ਕੌਰ, ਛਿੰਦਰਪਾਲ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ ਚੁਣੇ ਗਏ | ਬਲਾਕ ਆਗੂ ਬਚਿੱਤਰ ਕÏਰ ਨੇ ਸਭ ਦਾ ਧੰਨਵਾਦ ਕੀਤਾ¢ ਇਸ ਮੌਕੇ ਵੱਡੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ 'ਚ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਗੁਰਮਤਿ ਚੇਤਨਾ ਸਮਾਗਮ ਸੰਪੂਰਨ ਅਗਲੀ ਖ਼ਬਰ ਮਨਜੀਤ ਸਿੰਘ ਧੰਮੂ ਨੂੰ ਹਲਕਾ ਜਗਰਾਉਂ ਦੇ ਅਬਜ਼ਰਵਰ ਨਿਯੁਕਤ ਕਰਨ 'ਤੇ ਗੁਰਜਿੰਦਰ ਸਿੰਘ ਧੰਮੂ ਨੇ ਕੀਤਾ ਸੁਖਬੀਰ ਦਾ ਧੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।