ਮੋਗਾ, 11 ਜੂਨ (ਜਸਪਾਲ ਸਿੰਘ ਬੱਬੀ)-ਪਾਵਰ ਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏ.ਆਈ.ਟੀ.ਯੂ.ਸੀ. ਦੀ ਮਹੀਨਾਵਾਰ ਮੀਟਿੰਗ ਗੁਰਮੇਲ ਸਿੰਘ ਨਾਹਰ ਅਤੇ ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਕਾਮਰੇਡ ਸਤੀਸ਼ ਲੂੰਬਾ ਹਾਲ ਬੱਸ ਸਟੈਂਡ ਮੋਗਾ ਵਿਖੇ ਹੋਈ | ਇਸ ਮੌਕੇ ਗੁਰਮੇਲ ਸਿੰਘ ਨਾਹਰ ਨੇ ਦੱਸਿਆ ਕਿ ਪਟਿਆਲਾ ਵਿਚ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਸ਼ਾਂਤਮਈ ਢੰਗ ਨਾਲ ਧਰਨੇ ਤੇ ਬੈਠੇ ਐਂਪਰੈਟਿਸੈਪ ਆਧਾਰ ਤੇ ਬੇਰੁਜ਼ਗਾਰ ਲਾਈਨਮੈਨਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਗੁਰਮੇਲ ਸਿੰਘ ਨਾਹਰ, ਤੇਜਾ ਸਿੰਘ ਬਰਾੜ, ਪਿ੍ਯਵਰਤ ਗੁਪਤਾ, ਸਵਰਨ ਜੀਤ ਸਿੰਘ ਅਤੇ ਜੋਗਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨ ਦੀ ਬਜਾਏ ਹੱਕ ਮੰਗਦੇ ਲੋਕਾਂ ਤੇ ਲਾਠੀਚਾਰਜ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ | ਇਸ ਸਰਕਾਰ ਦੇ ਕਾਰਜਕਾਲ ਦੌਰਾਨ, ਜਨਤਾ ਦਾ ਹਰ ਵਰਗ ਦੁਖੀ ਹੈ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ | ਮੁੱਖ ਮੰਗਾਂ ਵਿਚ ਸਰਕਾਰ ਦੀਆਂ ਤਨਖ਼ਾਹ ਸੋਧਾਂ, ਜੋ ਕਿ ਕਰੋੜਾਂ ਰੁਪਏ ਬਣਦੀਆਂ ਹਨ, ਮਹਿੰਗਾਈ ਭੱਤੇ ਦੀਆਂ ਅਦਾਇਗੀਆਂ ਲੰਬਿਤ ਹਨ ਅਤੇ ਕੇਂਦਰੀ ਤੌਰ 'ਤੇ ਨਿਯਮਤ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਜਾਰੀ ਕਰਨ ਵਿਚ ਅਸਫਲਤਾ ਸ਼ਾਮਲ ਹੈ | ਪੰਜਾਬ ਸਰਕਾਰ ਸਮੇਂ-ਸਮੇਂ 'ਤੇ ਪੰਜਾਬ ਵਿਚ ਤਾਇਨਾਤ ਆਲ ਇੰਡੀਆ ਸਰਵਿਸ ਅਤੇ ਨਿਆਇਕ ਅਧਿਕਾਰੀਆਂ ਨੂੰ ਤਨਖ਼ਾਹ ਸੋਧਾਂ ਅਤੇ ਮਹਿੰਗਾਈ ਭੱਤੇ ਦਾ ਭੁਗਤਾਨ ਕਰ ਰਹੀ ਹੈ | ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬੇਰੁਜ਼ਗਾਰਾਂ ਨੂੰ ਲਾਠੀਆਂ ਦੀ ਬਜਾਏ ਰੋਜ਼ਗਾਰ ਦੇਣ ਦੀ ਗੱਲ ਵੀ ਕੀਤੀ | ਇਸ ਮੌਕੇ ਜੋਗਿੰਦਰ ਸਿੰਘ, ਸਵਰਨਜੀਤ ਸਿੰਘ, ਅੰਗਰੇਜ਼ ਸਿੰਘ, ਸਵਰਨ ਸਿੰਘ, ਅਸ਼ੋਕ ਕੁਮਾਰ, ਰਾਮ ਪ੍ਰਕਾਸ਼, ਦਰਸ਼ਨ ਸਿੰਘ, ਜਗਜੀਤ ਸਿੰਘ, ਗੁਰਮੀਤ ਸਿੰਘ, ਜ਼ੋਰਾ ਸਿੰਘ, ਸੂਰਜ ਪ੍ਰਕਾਸ਼ ਸ਼ਰਮਾ, ਗੁਰਦੇਵ ਸਿੰਘ, ਪਿਆਰਾ ਸਿੰਘ, ਸ਼ਿੰਦਰਪਾਲ, ਦਰਸ਼ਨ ਸਿੰਘ, ਤਿਰਲੋਕ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਗੁਰਦੇਵ ਸਿੰਘ, ਅਮਰਦੇਵ ਸਿੰਘ, ਅੰਮਿ੍ਤਪਾਲ ਸਿੰਘ ਰਾਜਪਾਲ, ਭਗਵੰਤ ਰਾਏ, ਬਲਕਾਰ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਹਰਮੇਲ ਸਿੰਘ, ਜੁਗਰਾਜ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |