ਕਿਸ਼ਨਪੁਰਾ ਕਲਾਂ, 11 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਤੇ ਨੌਜਵਾਨਾਂ ਵਲੋਂ ਗੁਰੂ ਸਾਹਿਬਾਨ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਨੌਜਵਾਨਾਂ ਨੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛੱਕਾ ਕੇ ਮਨੁੱਖਤਾ ਦੀ ਸੇਵਾ ਦੀ ਵਿਲੱਖਣ ਉਦਾਹਰਨ ਪੇਸ਼ ਕੀਤੀ | ਪਿੰਡ ਵਾਸੀਆਂ ਨੇ ਨੌਜਵਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਜਿੱਥੇ ਨੌਜਵਾਨਾਂ ਵਿਚ ਮਿਲਵਰਤਨ ਦੀ ਭਾਵਨਾ ਪੈਦਾ ਉੱਥੇ ਅਜਿਹੀਆਂ ਸੇਵਾਵਾਂ ਸਮਾਜ ਵਿਚ ਮਨੁੱਖਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ |