27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਰਕਾਰ ਬਣਨ 'ਤੇ ਪੰਜਾਬ ਦੇ ਹਰ ਵਰਗ ਦੀ ਤਰੱਕੀ ਦਾ ਰਾਹ ਖੋਲ੍ਹਾਂਗੇ-ਭਾਈ ਰਛਪਾਲ ਸਿੰਘ ਸੋਸਣ

ਅਜੀਤ ਡੈਸਕ 13-06-2026

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਹਲਕਾ ਮੋਗਾ ਵਿਚ ਆਮ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਪ੍ਰੇਰਿਤ ਕਰਨ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਇਸ ਦੇ ਨਾਲ ਹੀ ਪਾਰਟੀ ਵਲੋਂ ਪੰਜਾਬ ਦੇ ਸੁਨਹਿਰੇ ਭਵਿੱਖ ਅਧੀਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ, ਵਪਾਰੀਆਂ ਤੇ ਔਰਤਾਂ ਲਈ ਤਿਆਰ ਕੀਤੇ ਗਏ ਪ੍ਰੋਗਰਾਮ ਬਾਬਤ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ | ਇਸੇ ਕੜੀ ਅਧੀਨ ਪਿੰਡ ਕੋਰੇਵਾਲਾ ਖ਼ੁਰਦ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਦੀ ਅਗਵਾਈ ਵਿਚ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਹਰ ਵਰਗ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਹਿੱਸਾ ਬਣ ਕੇ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ ਗਈ | ਇਸ ਤੋਂ ਬਾਅਦ ਪਿੰਡ ਵਿਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਮਿਲਣ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੇਰੁਜ਼ਗਾਰ ਨੌਜਵਾਨਾਂ ਅਤੇ ਅਗਾਂਹਵਧੂ ਕਿਸਾਨਾਂ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਬਿਜ਼ਨਸ ਕਰਨ ਲਈ ਦੀ ਵਿਦੇਸ਼ਾਂ ਦੀ ਤਰਜ਼ 'ਤੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬੀਆਂ ਦੀ ਬਿਹਤਰੀ ਲਈ ਕੋਈ ਕਦਮ ਨਹੀਂ ਚੁੱਕਿਆ ਸਗੋਂ ਜ਼ਿਆਦਾਤਰ ਭਿ੍ਸ਼ਟ ਆਗੂਆਂ ਨੇ ਭਿ੍ਸ਼ਟਾਚਾਰ ਰਾਹੀਂ ਸਿਰਫ਼ ਆਪਣੀਆਂ ਤਜੌਰੀਆਂ ਹੀ ਭਰੀਆਂ ਹਨ | ਭਾਈ ਰਛਪਾਲ ਸਿੰਘ ਸੋਸਣ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਝੰਡਾ ਚੁੱਕ ਕੇ ਭਾਈ ਅੰਮਿ੍ਤਪਾਲ ਸਿੰਘ ਦਾ ਡਟਵਾਂ ਸਾਥ ਦੇਣ ਅਤੇ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਦੇ ਪ੍ਰਚਾਰ ਲਈ ਦਿਨ-ਰਾਤ ਇਕ ਕਰ ਦੇਣ ਤਾਂ ਜੋ ਪੰਜਾਬ ਦੇ ਹਰ ਵਰਗ ਦੀ ਖ਼ੁਸ਼ਹਾਲੀ ਦਾ ਰਾਹ ਪੱਧਰਾ ਹੋ ਸਕੇ | ਇਸ ਮੌਕੇ ਨਿਰਮਲ ਸਿੰਘ ਕੋਰੇਵਾਲਾ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬਚਿੱਤਰ ਸਿੰਘ, ਗੁਰਤੇਜ ਸਿੰਘ ਤੇਜੀ, ਬਲਰਾਜ ਸਿੰਘ ਅਤੇ ਸਤਪਾਲ ਡਗਰੂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ ਅਗਲੀ ਖ਼ਬਰ 18 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਵਿਖੇ ਵਿਸ਼ਾਲ ਕੀਰਤਨ ਦਰਬਾਰ-ਸੰਤ ਬਾਬਾ ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।