28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਗਰ ਪੰਚਾਇਤ ਬੱਧਨੀ ਕਲਾਂ ਵਿਖੇ ਸਵੱਛਤਾ ਕਮੇਟੀ ਦੀ ਮੀਟਿੰਗ ਸਿੰਗਲ ਯੂਜ਼ (ਡਿਸਪੋਜ਼ਲ) ਅਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾਂ ਕੀਤੀ ਜਾਵੇ-ਇੰਸਪੈਕਟਰ ਸੁਰਜੀਤ ਸਿੰਘ

ਅਜੀਤ ਡੈਸਕ 13-06-2026
ਬੱਧਨੀ ਕਲਾਂ, 12 ਜੂਨ (ਸੰਜੀਵ ਕੋਛੜ)-ਸਵੱਛਤਾ ਕਮੇਟੀ ਦੀ ਅਹਿਮ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਦੀ ਅਗਵਾਈ ਅਤੇ ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ ਦੀ ਦੇਖ ਰੇਖ ਹੇਠ ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਹੋਈ, ਜਿਸ ਵਿਚ ਅਲੱਗ-ਅਲੱਗ ਵਿਭਾਗਾਂ ਦੇ ਮੈਂਬਰ ਸ਼ਾਮਲ ਹੋਏ | ਇਸ ਦੌਰਾਨ ਸ਼ਹਿਰ 'ਚ ਸਵੱਛਤਾ ਨੂੰ ਲੈ ਕੇ ਹਰ ਮੈਂਬਰ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸੈਨੇਟਰੀ ਇੰਸਪੈਕਟਰ ਸੁਰਜੀਤ ਸਿੰਘ, ਸ੍ਰੀਮਤੀ ਰੇਖਾ ਰਾਣੀ ਸੀ.ਐਫ., ਮਨਪ੍ਰੀਤ ਸਿੰਘ ਆਦਿ ਨੇ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼ ਦੀਆਂ ਹਦਾਇਤਾਂ ਅਨੁਸਾਰ ਕੂੜੇ ਕਰਕਟ ਦੀ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪਲਾਸਟਿਕ ਸਿੰਗਲ ਯੂਜ਼ (ਡਿਸਪੋਜ਼ਲ) ਅਤੇ ਨਾ ਗਲਨਸ਼ੀਲ ਪਲਾਸਟਿਕ ਲਿਫ਼ਾਫ਼ਿਆਂ ਦੀ ਮਨਾਹੀ ਸਬੰਧੀ ਆਪਣੇ ਅਹਿਮ ਵਿਚਾਰ ਪੇਸ਼ ਕੀਤੇ | ਇੰਸਪੈਕਟਰ ਸੁਰਜੀਤ ਸਿੰਘ ਨੇ ਕਿਹਾ ਕਿ ਆਮ ਜਨਤਾ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਜਿੱਥੇ ਸ਼ਹਿਰ 'ਚ ਬੈਨਰ, ਪੋਸਟਰ ਆਦਿ ਲਗਵਾਏ ਜਾਣਗੇ, ਉੱਥੇ ਹੀ ਮੁਨਿਆਦੀ ਆਦਿ ਵੀ ਕਰਵਾ ਕੇ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ | ਉਨ੍ਹਾਂ ਸ਼ਹਿਰ 'ਚ ਕੰਮ ਕਰ ਰਹੇ ਦੁਕਾਨਦਾਰਾਂ, ਹੋਟਲਾਂ, ਰੈਸਟੋਰੈਂਟਾਂ, ਰੇਹੜੀਆਂ, ਫੜ੍ਹੀਆਂ ਵਾਲੇ ਆਦਿ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਿੰਗਲ ਯੂਜ਼ ਡਿਸਪੋਜ਼ਲ ਅਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ, ਜੇਕਰ ਅਜਿਹਾ ਕਰਦਾ ਕੋਈ ਵੀ ਵਿਅਕਤੀ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪ੍ਰਧਾਨ ਜਗਜੀਤ ਸਿੰਘ ਦੀਸ਼ਾ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਅਤੇ ਗਲੀਆਂ ਨਾਲੀਆਂ 'ਚ ਲਿਫ਼ਾਫ਼ੇ ਵਗ਼ੈਰਾ ਨਾ ਸੁੱਟਣ ਦੀ ਅਪੀਲ ਕੀਤੀ | ਇਸ ਮੌਕੇ ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਮਾਸਟਰ ਬਲਰਾਜ ਸ਼ਰਮਾ, ਹਰਵੰਤ ਸਿੰਘ, ਪਰਮਜੀਤ ਸਿੰਘ, ਵਿਸ਼ਾਲ ਮਿੱਤਲ, ਸੁਰਜੀਤ ਸਿੰਘ ਆਦਿ ਤੋਂ ਇਲਾਵਾ ਨਗਰ ਪੰਚਾਇਤ ਦੇ ਹੋਰ ਵੀ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਨੈਸ਼ਨਲ ਪੱਧਰੀ ਖੇਡਾਂ 'ਚ ਡਾ. ਦੀਪਕ ਸ਼ਰਮਾ ਨੇ 2 ਸੋਨੇ ਦੇ ਤੇ ਇਕ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ... ਅਗਲੀ ਖ਼ਬਰ ਪੰਜਾਬ ਸਰਕਾਰ ਵਿਕਾਸ ਲਈ ਵਚਨਬੱਧ-ਵਿਧਾਇਕ ਬਿਲਾਸਪੁਰ ਭਾਗੀਕੇ ਦੇ ਵਿਕਾਸ ਕਾਰਜਾਂ ਲਈ ਚੈੱਕ ਤੇ ਰਾਸ਼ਨ ਕਿੱਟਾਂ ਵੰਡੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।