28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਤੋਂ ਇਕਬਾਲਦੀਪ ਸਿੰਘ ਹੈਰੀ ਨੇ ਲਿਆ ਅਸ਼ੀਰਵਾਦ

ਅਜੀਤ ਡੈਸਕ 13-06-2026
ਕਿਸ਼ਨਪੁਰਾ ਕਲਾਂ, 12 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਇਕਬਾਲਦੀਪ ਸਿੰਘ ਹੈਰੀ ਨੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਦਿਆਂ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਅਮਨ-ਅਮਾਨ ਦੀ ਫ਼ਜ਼ਾ, ਕੌਮ ਦੀ ਤਰੱਕੀ ਅਤੇ ਲੋਕ ਭਲਾਈ ਲਈ ਅਰਦਾਸ ਵੀ ਕੀਤੀ | ਗੁਰਮਤਿ ਸਮਾਗਮ ਵਿਚ ਹਾਜ਼ਰੀ ਦੌਰਾਨ ਇਕਬਾਲਦੀਪ ਸਿੰਘ ਹੈਰੀ ਨੇ ਸੰਤ ਮਹਾਂਪੁਰਖਾਂ ਦੀ ਰਹਿਨੁਮਾਈ ਨੂੰ ਸਮਾਜ ਲਈ ਬੇਹੱਦ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਰੂਹਾਨੀ ਕਦਰਾਂ-ਕੀਮਤਾਂ ਨਾਲ ਜੋੜਨ ਦੀ ਸਖ਼ਤ ਲੋੜ ਹੈ | ਉਨ੍ਹਾਂ ਆਖਿਆ ਕਿ ਸੰਤ ਮਹਾਂਪੁਰਖਾਂ ਦੇ ਉਪਦੇਸ਼ ਇਨਸਾਨੀਅਤ, ਭਾਈਚਾਰੇ ਅਤੇ ਸਦਭਾਵਨਾ ਦਾ ਪੈਗ਼ਾਮ ਦਿੰਦੇ ਹਨ, ਜੋ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਹਾਲਾਤਾਂ ਵਿਚ ਰੂਹਾਨੀ ਸੇਧ ਲੋਕਾਂ ਨੂੰ ਹੌਸਲਾ ਅਤੇ ਨਵੀਂ ਤਾਕਤ ਬਖ਼ਸ਼ਦੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬਾਨ ਅਤੇ ਸੰਤ ਮਹਾਂਪੁਰਖਾਂ ਦੀ ਕਿ੍ਪਾ ਸਦਕਾ ਪੰਜਾਬ ਮੁੜ ਖ਼ੁਸ਼ਹਾਲੀ ਅਤੇ ਤਰੱਕੀ ਦੀਆਂ ਮੰਜ਼ਿਲਾਂ ਵੱਲ ਅੱਗੇ ਵਧੇਗਾ | ਇਸ ਮੌਕੇ ਇਕਬਾਲਦੀਪ ਸਿੰਘ ਹੈਰੀ ਨੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਆਪਣੇ ਪਰਿਵਾਰ, ਇਲਾਕੇ ਦੇ ਵਸਨੀਕਾਂ ਅਤੇ ਸਮੁੱਚੇ ਪੰਜਾਬ ਦੀ ਚੜ੍ਹਦੀ ਕਲਾ ਲਈ ਦੁਆ ਕੀਤੀ | ਉਨ੍ਹਾਂ ਕਿਹਾ ਕਿ ਲੋਕ ਸੇਵਾ ਦੇ ਰਾਹ 'ਤੇ ਚੱਲਦਿਆਂ ਉਹ ਹਮੇਸ਼ਾ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਿਹਤਰੀ ਲਈ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਰਿਫ਼ਿਉੂਜ਼ਲ ਹੋਣ ਦੇ ਬਾਵਜੂਦ ਡਰੀਮਿੰਗ ਐਬਰੌਡ ਸੰਸਥਾ ਨੇ ਇਕ ਮਹੀਨੇ ਦੇ ਅੰਦਰ-ਅੰਦਰ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ... ਅਗਲੀ ਖ਼ਬਰ ਨੈਸ਼ਨਲ ਪੱਧਰੀ ਖੇਡਾਂ 'ਚ ਡਾ. ਦੀਪਕ ਸ਼ਰਮਾ ਨੇ 2 ਸੋਨੇ ਦੇ ਤੇ ਇਕ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।