04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਵਲੋਂ 39 ਮੁਕੱਦਮੇ ਦਰਜ ਕਰਕੇ 52 ਦੋਸ਼ੀਆਂ ਨੂੰ ਕੀਤਾ ਗਿ੍ਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 14-06-2026

ਮੋਗਾ, 13 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕੀਤੇ ਗਏ ਚਾਰ ਕਾਸੋ ਅਪ੍ਰੇਸ਼ਨ ਅਤੇ ਡਰੱਗ ਹੌਟ ਸਪੌਟ ਏਰੀਏ ਦੀ ਸਰਚ ਦੌਰਾਨ ਇਕ ਹਫਤੇ ਵਿਚ ਨਸ਼ਿਆਂ ਦੇ 11 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਕਾਬੂ ਕਰਕੇ 620 ਗਰਾਮ ਹੈਰੋਇਨ ਬਰਾਮਦ ਕੀਤੀ¢ ਇਸ ਤੋਂ ਇਲਾਵਾ ਇਸੇ ਅਰਸੇ ਦੌਰਾਨ ਦੋ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ ਇਕ ਕਿੱਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ¢ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਚਾਰ ਮੁਕੱਦਮੇ ਦਰਜ ਕਰਕੇ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ 136.500 ਲੀਟਰ ਠੇਕਾ ਸ਼ਰਾਬ ਬਰਾਮਦ ਕਰਵਾਈ¢ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 6 ਜੂਨ ਤੋਂ ਲੈ ਕੇ 12 ਜੂਨ ਤੱਕ 35 ਮੁਕੱਦਮੇ ਦਰਜ ਕਰਕੇ 48 ਦੋਸ਼ੀਆਂ ਨੂੰ ਗਿ੍ਫਤਾਰ ਕਰਕੇ 1.771 ਗਰਾਮ ਹੈਰੋਇਨ, 630 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ¢ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਚਾਰ ਮੁਕੱਦਮੇ ਦਰਜ ਕਰਕੇ ਚਾਰ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 136.500 ਲੀਟਰ ਠੇਕਾ ਸ਼ਰਾਬ ਬਰਾਮਦ ਕਰਵਾਈ¢ ਇਸ ਤੋਂ ਇਲਾਵਾ ਇਸ ਅਰਸੇ ਦੌਰਾਨ ਚੋਰੀਆਂ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਦੋ ਚੋਰੀ ਦੇ ਮੋਟਰਸਾਈਕਲ ਤੇ 240 ਲੀਟਰ ਟਰਾਂਸਫਾਰਮਰਾਂ ਦਾ ਤੇਲ ਬਰਾਮਦ ਕੀਤਾ¢ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 68 ਦੇ ਕਰੀਬ ਸੈਮੀਨਾਰ ਅਤੇ ਮੀਟਿੰਗਾਂ ਕਰਵਾ ਚੁੱਕੇ ਹਾਂ¢ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਮੋਗਾ ਪੁਲਿਸ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵਚਨਬੱਧ ਹੈ ਉੱਥੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਾਰਵਾਈਆਂ ਕਰ ਰਹੀ ਹੈ¢

ਪਿਛਲੀ ਖ਼ਬਰ ਹੁਣ ਨਸ਼ਾ ਤਸਕਰਾਂ ਦੀ ਹਿੱਟ ਲਿਸਟ 'ਤੇ ਸਮਾਧ ਭਾਈ ਦੇ ਨੌਜਵਾਨ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਪੰਥ 'ਚੋਂ ਛੇਕ ਦੇਣਾ ਚਾਹੀਦੈ-ਨਿਧੜਕ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।