05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਹਿੰਦਰ ਸਾਥੀ ਮੰਚ ਵਲੋਂ ਕਵਿੱਤਰੀ ਰੂਹੀ ਸਿੰਘ ਅਤੇ ਕਹਾਣੀਕਾਰ ਅਲਫਾਜ਼ ਨੂੰ ਕੀਤਾ ਜਾਵੇਗਾ ਸਨਮਾਨਿਤ

ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਮਹਿੰਦਰ ਸਾਥੀ ਯਾਦਗਾਰੀ ਮੰਚ ਮੋਗਾ ਵਲੋਂ ਮਹਿੰਦਰ ਸਾਥੀ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤਕ ਸਮਾਗਮ 28 ਜੂਨ ਨੂੰ ਸਵੇਰੇ 10 ਵਜੇ ਡੀ.ਐਮ. ਕਾਲਜ ਮੋਗਾ ਵਿਖੇ ਕਰਵਾਇਆ ਜਾਵੇਗਾ | ਸਮਾਗਮ ਵਿਚ ਮਹਿੰਦਰ ਸਾਥੀ ਯੁਵਾ ਕਾਵਿ ਪੁਰਸਕਾਰ ਪੰਜਾਬੀ ਦੀ ਹੋਣਹਾਰ ਕਵਿੱਤਰੀ ਰੂਹੀ ਸਿੰਘ ਨੂੰ ਪ੍ਰਦਾਨ ਕੀਤਾ ਜਾਵੇਗਾ | ਮੰਚ ਵਲੋਂ ਦਿੱਤਾ ਜਾਣ ਵਾਲਾ ਜਰਨੈਲ ਸਿੰਘ ਸੇਖਾ ਗਲਪ ਪੁਰਸਕਾਰ ਪੰਜਾਬੀ ਦੇ ਨੌਜਵਾਨ ਕਹਾਣੀਕਾਰ ਅਲਫਾਜ਼ ਨੂੰ ਦਿੱਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਨਵਨੀਤ ਸਿੰਘ ਸੇਖਾ, ਜਨਰਲ ਸਕੱਤਰ ਗੁਰਪ੍ਰੀਤ ਧਰਮਕੋਟ, ਮੀਤ ਪ੍ਰਧਾਨ ਧਾਮੀ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਅਮਰਪ੍ਰੀਤ ਕੌਰ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਯੁਵਾ ਕਵੀ ਦਰਬਾਰ ਵੀ ਹੋਵੇਗਾ ਜਿਸ ਵਿਚ ਪੰਜਾਬ ਦੇ ਨਾਮਵਰ ਨੌਜਵਾਨ ਕਵੀ ਤੇ ਕਵਿੱਤਰੀਆਂ ਆਪਣੀਆਂ ਰਚਨਾਵਾਂ ਨਾਲ ਹਾਜ਼ਰੀ ਲਵਾਉਣਗੇ | ਸਮਾਗਮ ਦੌਰਾਨ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਨਵੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ ਜਸਵਿੰਦਰ ਸਿੰਘ ਖੋਟੇ ਨਿਹਾਲ ਸਿੰਘ ਵਾਲਾ ਹਲਕੇ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਾਬਕਾ ਕੌਂਸਲਰ ਪ੍ਰੇਮ ਚੰਦ ਚੱਕੀ ਵਾਲੇ ਦੀ ਪਤਨੀ ਊਸ਼ਾ ਰਾਣੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਬਹੁਪੱਖੀ ਸ਼ਖ਼ਸੀਅਤ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।