06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸਮਰ ਕੈਂਪ ਦਾ ਸ਼ਾਨਦਾਰ ਸਮਾਪਤੀ ਸਮਾਰੋਹ-ਪਿ੍ੰਸੀਪਲ ਸ਼ਿਵਾਨੀ ਅਰੋੜਾ

ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਚੱਲ ਰਹੇ ਸਮਰ ਕੈਂਪ ਦਾ ਅੱਜ ਆਖ਼ਰੀ ਦਿਨ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਸਮਾਪਤ ਹੋਇਆ | ਕੈਂਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਭਰਪੂਰ ਅਨੰਦ ਮਾਣਿਆ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਸਮਾਪਤੀ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਸਕੂਲ ਵਲੋਂ ਇਕ ਵਿਸ਼ੇਸ਼ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬ ਮਸਤੀ ਕੀਤੀ | ਇਸ ਤੋਂ ਬਾਅਦ ਵਿਦਿਆਰਥੀਆਂ ਲਈ ਮੂਵੀ ਦਿਖਾਈ ਗਈ, ਜਿਸ ਦੌਰਾਨ ਉਨ੍ਹਾਂ ਨੇ ਪੌਪਕਾਰਨ ਦਾ ਵੀ ਅਨੰਦ ਲਿਆ | ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸੁਰੱਖਿਅਤ ਰਹਿਣ ਅਤੇ ਆਪਣਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ ਦਿੱਤੀ | ਸਕੂਲ ਦੀ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿਚ ਸਿਹਤਮੰਦ ਖ਼ੁਰਾਕ ਲੈਣ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਅਤੇ ਗਰਮੀਆਂ ਦੀਆਂ ਛੁੱਟੀਆਂ ਦਾ ਸਹੀ ਉਪਯੋਗ ਕਰਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਡਾਬਰ ਤੇ ਬਲਦੇਵ ਸਿੰਘ ਸ਼ਤੀਰੀਆਂ ਵਾਲਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਜਸਵਿੰਦਰ ਸਿੰਘ ਖੋਟੇ ਨਿਹਾਲ ਸਿੰਘ ਵਾਲਾ ਹਲਕੇ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।