06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਪਾਸੋਂ ਲਿਆ ਅਸ਼ੀਰਵਾਦ

ਅਜੀਤ ਡੈਸਕ 14-06-2026
ਨਿਹਾਲ ਸਿੰਘ ਵਾਲਾ, 13 ਜੂਨ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੂਰ ਅੰਦੇਸ਼ੀ ਸੋਚ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀਆਂ ਸਿਫਾਰਸ਼ਾਂ 'ਤੇ ਯੂਥ ਵਿੰਗ ਦੇ ਨਵ-ਨਿਯੁਕਤ ਗੁਰਸਿੱਖ ਨੌਜਵਾਨ ਆਗੂ ਪ੍ਰਧਾਨ ਜਸਦੀਪ ਸਿੰਘ ਡਾਲਾ ਵਲੋਂ ਪਾਰਟੀ ਦੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਅਸ਼ੀਰਵਾਦ ਲਿਆ ਗਿਆ | ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਵਿੰਗ ਦੇ ਪ੍ਰਧਾਨ ਜਸਦੀਪ ਸਿੰਘ ਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾ ਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗਰਾਊਾਡ ਪੱਧਰ 'ਤੇ ਕੰਮ ਕਰਕੇ ਪਾਰਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣਗੇ |
ਪਿਛਲੀ ਖ਼ਬਰ ਨੀਟ ਪੇਪਰ ਲੀਕ ਘੁਟਾਲੇ ਨੇ ਕੇਂਦਰ ਸਰਕਾਰ ਅਤੇ ਦੇਸ਼ ਦੇ ਸਿੱਖਿਆ ਵਿਭਾਗ ਦੀ ਭਰੋਸੇ ਯੋਗਤਾ 'ਤੇ ਸਵਾਲੀਆ ਨਿਸ਼ਾਨ ਲਗਾਇਆ-... ਅਗਲੀ ਖ਼ਬਰ ਕੈਨੇਡਾ ਦੌਰੇ ਦੌਰਾਨ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕਰਨ ਤੋਂ ਪਹਿਲਾਂ ਬਰਜਿੰਦਰ ਸਿੰਘ ਬਰਾੜ ਨੇ ਗੁਰੂ ਘਰ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।