06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨੀਟ ਪੇਪਰ ਲੀਕ ਘੁਟਾਲੇ ਨੇ ਕੇਂਦਰ ਸਰਕਾਰ ਅਤੇ ਦੇਸ਼ ਦੇ ਸਿੱਖਿਆ ਵਿਭਾਗ ਦੀ ਭਰੋਸੇ ਯੋਗਤਾ 'ਤੇ ਸਵਾਲੀਆ ਨਿਸ਼ਾਨ ਲਗਾਇਆ-ਬਲਕਰਨ, ਨਵਜੋਤ ਮੋਗਾ ਵਿਖੇ ਨੀਟ ਪੇਪਰ ਲੀਕ ਖ਼ਿਲਾਫ਼ ਸਿੱਖਿਆ ਮੰਤਰੀ ਧਰਮਿੰਦਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਨੀਟ ਪੇਪਰ ਲੀਕ ਮਾਮਲੇ ਨੇ ਦੇਸ਼ ਦੀ ਕੇਂਦਰ ਸਰਕਾਰ ਅਤੇ ਸਿੱਖਿਆ ਢਾਂਚੇ ਦੀ ਭਰੋਸੇ ਯੋਗਤਾ, ਪਾਰਦਰਸ਼ਤਾ 'ਤੇ ਸਵਾਲੀਆ ਚਿੰਨ੍ਹ ਲੱਗ ਗਿਆ ਹੈ | 2014 ਵਿਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਹੌਲੀ-ਹੌਲੀ ਖੋਖਲਾ ਕੀਤਾ ਗਿਆ ਹੈ | ਸਰਕਾਰੀ ਖੇਤਰ ਨੂੰ ਕਮਜ਼ੋਰ ਕਰ ਕੇ ਕੁਝ ਗਿਣਤੀ ਦੇ ਕਾਰਪੋਰੇਟ ਘਰਾਨਿਆਂ ਨੂੰ ਮੁਨਾਫ਼ਾ ਪਹੁੰਚਾਉਣ ਦੀ ਨੀਤੀ ਕਾਰਨ ਅੱਜ ਭਾਰਤ ਦੀ ਸਿੱਖਿਆ ਪ੍ਰਣਾਲੀ ਵੈਂਟੀਲੇਟਰ 'ਤੇ ਨਜ਼ਰ ਆ ਰਹੀ ਹੈ | ਪਿਛਲੇ ਕੁਝ ਸਾਲਾਂ ਦੌਰਾਨ 90 ਤੋਂ ਵੱਧ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਚੁੱਕੇ ਹਨ, ਪਰ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਫ਼ਿਰਕੂ ਰੰਗ ਦੇਣ ਵਿਚ ਰੁੱਝੀ ਹੋਈ ਹੈ | ਨੀਟ ਪੇਪਰ ਲੀਕ ਮਾਮਲੇ ਵਿਚ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ | ਦੇਸ਼ ਦੇ ਕਰੋੜਾਂ ਨੌਜਵਾਨਾਂ ਦੀਆਂ ਆਸਾਂ ਨਾਲ ਜੁੜੀ ਇਸ ਪ੍ਰੀਖਿਆ ਵਿਚ ਹੋਈਆਂ ਗੰਭੀਰ ਗੜਬੜੀਆਂ ਲਈ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਨਾਕਾਮੀ ਸਪਸ਼ਟ ਹੈ | ਇਹ ਵੀ ਗੰਭੀਰ ਸਵਾਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆਂ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧਨ ਦੇ ਠੇਕੇ ਕਿਵੇਂ ਦਿੱਤੇ ਗਏ | ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਸਾਂਝੇ ਐਕਸ਼ਨ ਦਾ ਐਲਾਨ ਕੀਤਾ ਗਿਆ ਸੀ | ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਅੱਜ ਪੰਜਾਬ ਭਰ ਵਿਚ ਨੀਟ ਪੇਪਰ ਲੀਕ ਮਾਮਲੇ ਖ਼ਿਲਾਫ਼ ਪੁਤਲਾ ਫ਼ੂਕ ਮੁਜ਼ਾਹਰੇ ਦੇ ਸੱਦੇ ਤਹਿਤ ਅੱਜ ਮੋਗਾ ਬੱਸ ਸਟੈਂਡ ਵਿਖੇ ਪੁਤਲਾ ਫੂਕਿਆ ਗਿਆ |
ਪਿਛਲੀ ਖ਼ਬਰ ਪੁਰਸ਼ੋਤਮ ਮਾਸ ਮੌਕੇ ਗੀਤਾ ਭਵਨ ਵਿਚ ਭਗਵਾਨ ਸ੍ਰੀ ਕਿ੍ਸ਼ਨ ਜਨਮ ਉਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਪਾਸੋਂ ਲਿਆ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।