26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜਥੇਬੰਦੀ ‘ਚ ਵਾਧਾ ਹੋਇਆ

ਅਜੀਤ ਡੈਸਕ 15-06-2026

*ਗੁਰਬਖ਼ਸ਼ ਸਿੰਘ ਨੂੰ ਬਲਾਕ ਨਿਹਾਲ ਸਿੰਘ ਵਾਲਾ ਦਾ ਆਗੂ ਲਾਇਆ
ਬੱਧਨੀ ਕਲਾਂ, 14 ਜੂਨ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਬੱਧਨੀ ਕਲਾ ਵਿਚ ਹੋਈ, ਜਿਸ ਵਿਚ ਸੂਬਾਈ ਆਗੂ ਲਖਵੀਰ ਸਿੰਘ ਦੌਧਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਕਾਈ ਵਿਚ ਮਨਜੀਤ ਸਿੰਘ ਗੋਗਾ, ਜਗਜੀਤ ਸਿੰਘ ਤੇ ਗੁਰਬਖ਼ਸ਼ ਸਿੰਘ ਨੂੰ ਸ਼ਾਮਲ ਕੀਤਾ ਗਿਆ। ਗੁਰਬਖ਼ਸ਼ ਸਿੰਘ ਨੂੰ ਬਲਾਕ ਨਿਹਾਲ ਸਿੰਘ ਵਾਲਾ ਦਾ ਆਗੂ ਲਾਇਆ ਗਿਆ। ਸ਼ਾਮਲ ਕੀਤੇ ਆਗੂਆਂ ਨੇ ਭਰੋਸਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੇਗੀ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਸੰਘਰਸ਼ਾਂ ਵਿਚ ਵੱਧ ਚੜ ਕੇ ਹਿੱਸਾ ਪਾਉਣਗੇ। ਲਖਵੀਰ ਸਿੰਘ ਦੌਧਰ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਜਥੇਬੰਦੀ ਦੇ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਦੱਦਾਹੂਰ, ਰਾਜੂ ਪੱਤੋ, ਅਜਮੇਰ ਸਿੰਘ ਕਿਸ਼ਨਪੁਰਾ, ਕਰਮਜੀਤ ਆਦਿ ਹਾਜ਼ਰ ਹੋਏ।

 

ਪਿਛਲੀ ਖ਼ਬਰ ਜਸਵਿੰਦਰ ਸਿੰਘ ਖੋਟੇ ਦਾ ਹਲਕਾ ਪ੍ਰਧਾਨ ਬਣਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ ਅਗਲੀ ਖ਼ਬਰ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ-ਸਿਵਲ ਸਰਜਨ ਮੋਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।