26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਿੰਡ ਮੱਲ੍ਹਾਂ ਤੋਂ ਭਗਤਾ ਭਾਈ ਕਾ ਨੂੰ ਪਹੁੰਚਦੀ ਸੰਪਰਕ ਸੜਕ ਦੀ ਹਾਲਤ ਖਸਤਾ

ਅਜੀਤ ਡੈਸਕ 15-06-2026

ਬਾਜਾਖਾਨਾ, 14 ਜੂਨ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾਂ ਤੋਂ ਮੁੱਖ ਮਾਰਗ ਭਗਤਾ ਭਾਈ ਕਾ�ਬਾਜਾਖਾਨਾ ਰੋਡ ਦੀ ਸੰਪਰਕ ਸੜਕ ਦਾ ਮੰਦਾ ਹਾਲ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਬਾਜਾਖਾਨਾ ਪ੍ਰਧਾਨ ਡਾ. ਗੁਰਨਾਇਬ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਸਾਬਕਾ ਸਰਪੰਚ ਗੁਰਬਖਸ਼ ਸਿੰਘ ਨੇ ਦੱਸਿਆ ਕਿ ਇਸ ਮਾਰਗ ਨੂੰ ਬਣੇ ਕਈ ਸਾਲ ਹੋ ਚੁੱਕੇ ਹਨ ਅਤੇ ਇਸ ਦੀ ਕਦੇ ਵੀ ਮੁਰੰਮਤ ਨਹੀਂ ਹੋਈ। ਇਸ ਸੜਕ ‘ਤੇ ਵੱਡੇ ਵਾਹਨਾਂ, ਮਿੱਟੀ ਵਾਲੀਆਂ ਟਰਾਲੀਆਂ ਦੀ ਆਵਾਜਾਈ ਹੋਣ ਕਰਕੇ ਸੜਕ ਕਈ ਥਾਵਾਂ ਤੋਂ ਬੈਠ ਗਈ ਹੈ ਅਤੇ ਜਗ੍ਹਾ-ਜਗ੍ਹਾ ‘ਤੇ ਡੂੰਘੇ ਟੋਏÊਪੈ ਗਏ ਹਨ। ਜਿਸ ਕਾਰਨ ਛੋਟੇ ਵਾਹਨ ਵਾਲਿਆਂ ਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਰਗ ‘ਤੇ ਇਕ ਸਕੂਲ, ਇਕ ਨਰਸਿੰਗ ਕਾਲਜ ਸਥਿਤ ਹੈ ਅਤੇ ਵਿਦਿਆਰਥਣਾਂ ਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਮੱਲ੍ਹਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਹਿਲੀ ਅਤੇ ਛੇਵੀਂ ਪਾਤਸ਼ਾਹੀ ਦਾ ਪਹੁੰਚ ਮਾਰਗ ਹੋਣ ਕਰਕੇ ਸ਼ਰਧਾਲੂਆਂ ਨੂੰ ਵੀ ਬੜੀ ਸਮੱਸਿਆ ਆਉਂਦੀ ਹੈ। ਕਸਬੇ ਦੇ ਲੋਕਾਂ, ਸਮਾਜ ਸੇਵੀ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਕਤ ਮਾਰਗ ਦੀ ਮੁਰੰਮਤ ਕੀਤੀ ਜਾਵੇ ਤਾਂ ਕਿ ਰਾਹਗੀਰਾਂ ਨੂੰ ਮੁਸ਼ਕਿਲਾਂ ਤੋਂ ਨਿਜ਼ਾਤ ਮਿਲ ਸਕੇ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਹਲਕੇ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਰਗਰਮ ਅਗਲੀ ਖ਼ਬਰ ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਹੋਈ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।