06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

26 ਨੂੰ ਸੈਂਕੜੇ ਵਾਹਨਾਂ ਦੇ ਕਾਫ਼ਲੇ ਰਾਹੀਂ ਕੱਢੀ ਜਾਵੇਗੀ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ- ਡਾ. ਢਿੱਲੋਂ ਫ਼ਰੀਦਕੋਟ ਤੋਂ ਚੱਲ ਕੇ ਬਾਘਾ ਪੁਰਾਣਾ ਵਿਖੇ ਹੋਵੇਗੀ ਸਮਾਪਤੀ

ਅਜੀਤ ਡੈਸਕ 16-06-2026
ਸਮਾਲਸਰ, 15 ਜੂਨ (ਗੁਰਜੰਟ ਕਲਸੀ ਲੰਡੇ)- ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ‘ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਨਿਸ਼ਕਾਮ ਸਮਾਜ ਸੇਵੀ ਸੰਸਥਾ ‘ਗੁੱਡ ਮਾਰਨਿੰਗ ਵੈੱਲਫੇਅਰ ਕਲੱਬ’ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ 26 ਜੂਨ ਨਸ਼ਾ ਵਿਰੋਧੀ ਦਿਵਸ (ਐਂਟੀ ਡਰੱਗ ਡੇਅ) ਨੂੰ ਨਸ਼ਿਆਂ ਖ਼ਿਲਾਫ਼ ਵਿਸ਼ਾਲ ਰੈਲੀ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਡਾ. ਢਿੱਲੋਂ ਨੇ ਦੱਸਿਆ ਕਿ 26 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 8.00 ਵਜੇ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ/ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸਮਾਜ ਸੁਧਾਰਕ ਇਕੱਤਰ ਹੋਣਗੇ, ਜਿੱਥੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਬੁਲਾਰਾ ਸਿਰਫ਼ ਨਸ਼ਿਆਂ ਦੀ ਕਰੋਪੀ ਦੇ ਹੱਲ ਲਈ ਆਪਣੇ ਵਿਚਾਰ ਸਾਂਝੇ ਕਰੇਗਾ। ਡਾ. ਢਿੱਲੋਂ ਮੁਤਾਬਿਕ ਉਸ ਤੋਂ ਬਾਅਦ ਨਸ਼ਾ ਵਿਰੋਧੀ ਰੈਲੀ ਵਿਚ ਸ਼ਾਮਲ ਕਾਰਾਂ, ਜੀਪਾਂ, ਸਕੂਟਰਾਂ, ਮੋਟਰਸਾਈਕਲਾਂ ਸਮੇਤ ਵੱਖ-ਵੱਖ ਕਿਸਮ ਦੇ ਵਾਹਨਾਂ ਦਾ ਕਾਫ਼ਲਾ 9.30 ਵਜੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਪੁੱਜੇਗਾ ਅਤੇ ਇਸ ਜਗਾ ਵੀ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂ ਨਸ਼ਾ ਵਿਰੋਧੀ ਦਿਵਸ ਦੀ ਮਹੱਤਤਾ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਸਬੰਧੀ ਵਿਚਾਰ ਚਰਚਾ ਕਰਨਗੇ। ਡਾ. ਮਨਜੀਤ ਸਿੰਘ ਢਿੱਲੋਂ ਅਤੇ ਪ੍ਰੋ. ਐਚ.ਐਸ. ਪਦਮ ਨੇ ਦੱਸਿਆ ਕਿ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਤੋਂ ਉਕਤ ਕਾਫ਼ਲਾ ਸਮਾਲਸਰ ਠਹਿਰਾਅ ਕਰਕੇ ਨਵੀਂ ਦਾਣਾ ਮੰਡੀ ਬਾਘਾ ਪੁਰਾਣਾ ਲਈ ਰਵਾਨਾ ਹੋਵੇਗਾ ਅਤੇ ਉੱਥੇ ਪਹੁੰਚ ਕੇ ਵੀ ਨਸ਼ਿਆਂ ਖ਼ਿਲਾਫ਼ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਬਾਘਾ ਪੁਰਾਣਾ ਦੇ ਐਸ.ਡੀ.ਐਮ. ਨੂੰ ਨਸ਼ਿਆਂ ਦੇ ਖ਼ਾਤਮੇ ਸਬੰਧੀ ਪ੍ਰਸ਼ਾਸਨ ਵਲੋਂ ਠੋਸ ਕਦਮ ਚੁੱਕਣ ਵਾਸਤੇ ਮੰਗ ਪੱਤਰ ਵੀ ਦਿੱਤਾ ਜਾਵੇਗਾ। ਉਪਰੰਤ ਰੈਲੀ ਦੀ ਸਮਾਪਤੀ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਪ੍ਰੋਗਰਾਮ ਦੌਰਾਨ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ ਬਠਿੰਡਾ ਰੋਡ ਕੋਟਕਪੂਰਾ ਦਾ ਪੂਰਨ ਸਹਿਯੋਗ ਰਹੇਗਾ।
ਪਿਛਲੀ ਖ਼ਬਰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਦਸਤਾਰ ਸਿਖਲਾਈ ਅਤੇ ਗੁਰਮਤਿ ਸਿਖਲਾਈ ਕੈਂਪ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਵਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।