06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਵਫ਼ਦ ਦਾ ਕੈਨੇਡਾ ਪਹੁੰਚਣ ’ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਨੇ ਕੀਤਾ ਭਰਵਾਂ ਸੁਆਗਤ

ਅਜੀਤ ਡੈਸਕ 16-06-2026
ਬੱਧਨੀ ਕਲਾਂ, 15 ਜੂਨ (ਸੰਜੀਵ ਕੋਛੜ)- ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੈਨੇਡਾ ਵੈਨਕੂਵਰ ਦੇ ਸ਼ਹਿਰ ਸਰੀ ‘ਚ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ ਸਮੇਤ ਪਹੁੰਚੇ ਵਫ਼ਦ ਦਾ ਭਰਵਾਂ ਸੁਆਗਤ ਜਥੇਦਾਰ ਹਰਿੰਦਰ ਸਿੰਘ ਰਣੀਆਂ ਦੀ ਸਪੁੱਤਰੀ ਬੀਬੀ ਜਸਪਿੰਦਰ ਕੌਰ, ਜਵਾਈ ਅਮਰਿੰਦਰ ਸਿੰਘ ਵਿੱਕੀ ਧਾਲੀਵਾਲ ਅਤੇ ਵੱਡੀ ਗਿਣਤੀ ‘ਚ ਇਕੱਤਰ ਹੋਏ ਹਲਕਾ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਵਿੱਕੀ ਧਾਲੀਵਾਲ ਅਤੇ ਬੀਬੀ ਜਸਪਿੰਦਰ ਕੌਰ ਨੇ ਸੰਬੋਧਨ ਕਰਦਿਆਂ ਜਿੱਥੇ ਪਹੁੰਚੇ ਆਗੂਆਂ ਵਰਕਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਆਉਂਦੀਆਂ 2027 ਵਿਧਾਨ ਸਭਾ ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵਿਦੇਸ਼ ਦੀ ਧਰਤੀ ‘ਤੇ ਵੱਸ ਰਹੇ ਪੰਜਾਬੀਆਂ ਦਾ ਅਹਿਮ ਯੋਗਦਾਨ ਰਹੇਗਾ। ਇਸ ਸਮੇਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ਾਂ ‘ਚ ਵਸੇ ਪੰਜਾਬੀ ਅੱਜ ਵੀ ਆਪਣੇ ਦੇਸ਼, ਪੰਜਾਬ ਦੀ ਸਿਆਸਤ ਨਾਲ ਜੁੜੇ ਹੋਏ ਹਨ ਅਤੇ ਬਹੁ ਗਿਣਤੀ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਯੋਧੇ ਵੱਖ-ਵੱਖ ਸ਼ਹਿਰਾਂ ‘ਚ ਰਹਿ ਰਹੇ ਪੰਜਾਬੀ ਭਾਈਚਾਰੇ ਨਾਲ ਰਾਬਤਾ ਕਾਇਮ ਕਰ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ, ਭਵਿੱਖ ਦੀ ਰਣਨੀਤੀ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੋਕ ਪੱਖੀ ਵਿਜ਼ਨ ਸਬੰਧੀ ਸਭਨਾਂ ਨੂੰ ਜਾਣੂੰ ਕਰਵਾਉਣ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨਾਲ ਹੀ ਵੱਖ-ਵੱਖ ਇਲਾਕਿਆਂ ‘ਚ ਪੰਜਾਬੀ ਭਾਈਚਾਰੇ ਨਾਲ ਮੁਲਾਕਾਤਾਂ ਕਰ ਕੇ ਉਨ੍ਹਾਂ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਖੇਤਰੀ ਪਾਰਟੀ ਲਈ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਸਬੰਧੀ ਪੰਜਾਬੀ ਭਾਈਚਾਰੇ ਵਲੋਂ ਵਧੇਰੇ ਦਿਲਚਸਪੀ ਦਿਖਾਈ ਜਾ ਰਹੀ ਹੈ। ਇਸ ਸਮੇਂ ਇਕੱਤਰ ਹੋਏ ਆਗੂਆਂ ਵਰਕਰਾਂ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਵੱਖ-ਵੱਖ ਵਰਗਾਂ ‘ਚ ਕਰਵਾਈਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਸ਼ਲਾਘਾ ਕਰਦਿਆਂ ਨਵ-ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਹਰਚੰਦ ਸਿੰਘ ਸਕੱਤਰ ਬੱਧਨੀ ਕਲਾਂ, ਜਥੇਦਾਰ ਰਤਨ ਸਿੰਘ ਸਾਬਕਾ ਚੇਅਰਮੈਨ ਬੱਧਨੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਬੱਧਨੀ, ਅਮਰ ਸਿੰਘ ਧਾਲੀਵਾਲ ਬੱਧਨੀ, ਗੁਰਮੇਲ ਸਿੰਘ ਧਾਲੀਵਾਲ, ਕੁਲਵੰਤ ਸਿੰਘ ਧਾਲੀਵਾਲ, ਟਹਿਲ ਸਿੰਘ ਬਰਾੜ ਖੋਟੇ, ਹਰਜੀਤ ਸਿੰਘ ਦੌਧਰ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ, ਰਣਜੀਤ ਸਿੰਘ ਤੇ ਰੁਸਤਮ ਕੁਮਾਰ ਨੇ ਆਪਣੇ ਅਹੁਦੇ ਸੰਭਾਲੇ ਅਗਲੀ ਖ਼ਬਰ ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ ਸੰਭਾਲ ਕਿਤਾਬ ਰਿਲੀਜ਼ ਕੀਤੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।