26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਨੇ 6 ਮੁਕੱਦਮੇ ਦਰਜ ਕਰਕੇ 6 ਦੋਸ਼ੀ ਗ੍ਰਿਫ਼ਤਾਰ ਕੀਤੇ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 17-06-2026

ਮੋਗਾ, 16 ਜੂਨ (ਗੁਰਤੇਜ ਸਿੰਘ ਬੱਬੀ)-ਥਾਣਾ ਸਿਟੀ ਮੋਗਾ ਦੇ ਏਰੀਏ ਵਿਚ ਕੀਤੇ ਗਏ ਕਾਸੋ ਅਪ੍ਰੇਸ਼ਨ ਦੌਰਾਨ ਇਕ ਮੁਕੱਦਮਾ ਦਰਜ ਕਰਕੇ ਦੋਸ਼ੀ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਥਾਣਾ ਸਿਟੀ ਮੋਗਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਮਿਤੀ : 10 ਜੂਨ ਤੋਂ 16 ਜੂਨ ਤੱਕ ਨਸ਼ਿਆਂ ਦੇ 6 ਮੁਕੱਦਮੇ ਦਰਜ ਕਰਕੇ 6 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 28 ਗ੍ਰਾਮ ਹੈਰੋਇਨ, 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਅਤੇ ਪੁਲਿਸ ਵਲੋਂ ਵਿੱਢੀ ਨਸ਼ਾ ਛੁਡਾਊ ਮੁਹਿੰਮ ਤਹਿਤ ਚਾਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਯੂਨੀਅਨ ਮੋਗਾ, ਬਾਬਾ ਜੀਵਨ ਸਿੰਘ ਨਗਰ ਮੋਗਾ, ਮੰਡੀਰਾਂ ਵਾਲਾ, ਸ਼ੋਸ਼ਣ, ਮੰਗੇਵਾਲਾ, ਦੌਲਤਪੁਰਾ ਉੱਚਾ, ਦੌਲਤਪੁਰਾ ਨੀਵਾਂ ਵਿਚ ਮੋਗਾ ਪੁਲਿਸ ਵਲੋਂ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਮੋਗਾ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਤਾਂ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਸਮਗਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਨਾਲ ਹੋਈ ਮੀਟਿੰਗ ਅਗਲੀ ਖ਼ਬਰ ਖੱਤਰੀ ਸਭਾ ਮੋਗਾ ਵਲੋਂ ਵਿਕਾਸ ਕਪੂਰ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਣ ’ਤੇ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।