ਠੱਠੀ ਭਾਈ, 16 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਠੱਠੀ ਭਾਈ ਤੋਂ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਦੂਸਰੀ ਬੱਸ ਨੂੰ ਬਲਾਕ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਅਮਨਦੀਪ ਕੌਰ ਅਰੋੜਾ, ਉਨ੍ਹਾਂ ਦੇ ਪਤੀ ਮੱਖਣ ਸਿੰਘ ਅਰੋੜਾ ਅਤੇ ਭਾਈ ਸ਼ਮਸ਼ੇਰ ਸਿੰਘ ਖੋਖਰ ਨੇ ਸਾਂਝੇ ਤੌਰ ‘ਤੇ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਵਿਚ ਸਵਾਰ ਯਾਤਰੀਆਂ ਨੂੰ ਰਾਮ ਤੀਰਥ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬਾਘਾ ਬਾਰਡਰ ਅਤੇ ਵਾਪਸੀ ਸਮੇਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਦਰਸ਼ਨ ਕਰਵਾਏ ਜਾਣਗੇ। ਗੱਲਬਾਤ ਕਰਦਿਆਂ ਮੱਖਣ ਸਿੰਘ ਅਰੋੜਾ ਨੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਲੋਕ ਵੀ ਇਸ ਯਾਤਰਾ ਵਿਚ ਸ਼ਾਮਿਲ ਹਨ ਜਿਨ੍ਹਾਂ ਨੂੰ ਪਹਿਲਾਂ ਕਦੇ ਇਨ੍ਹਾਂ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਨਹੀਂ ਮਿਲਿਆ ਸੀ। ਬੱਸ ਨੂੰ ਰਵਾਨਾ ਕਰਨ ਸਮੇਂ ਸੁਪਰਵਾਈਜ਼ਰ ਰਣਜੀਤ ਸਿੰਘ ਰੋਡੇ, ਗਗਨਦੀਪ ਸਿੰਘ ਮਾਣੂੰਕੇ ਗਿੱਲ, ਗਗਨਦੀਪ ਸਿੰਘ ਰੋਡੇ, ਨਵਪ੍ਰੀਤ ਕੌਰ ਥਰਾਜ, ਮਨਦੀਪ ਕੌਰ ਥਰਾਜ, ਰੂਪ ਸਿੰਘ ਪੰਜਗਰਾਈਂ ਖੁਰਦ, ਗੁਰਪ੍ਰੀਤ ਸਿੰਘ ਸੰਘਾ ਕੋਰੇਵਾਲਾ, ਯਾਤਰਾ ਗਾਈਡ ਨਵਜੋਤ ਸਿੰਘ ਸਮਾਲਸਰ ਹਾਜ਼ਰ ਸਨ।