25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਭਾਈ ਦਰਸ਼ਨ ਸਿੰਘ ਥਰਾਜ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 17-06-2026

ਠੱਠੀ ਭਾਈ, 16 ਜੂਨ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਲਈ ਲੰਮੇ ਸਮੇਂ ਤੋਂ ਨਿਸ਼ਠਾ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਚੇਅਰਮੈਨ ਅਤੇ ਪਿੰਡ ਥਰਾਜ ਦੇ ਸਾਬਕਾ ਸਰਪੰਚ ਭਾਈ ਦਰਸ਼ਨ ਸਿੰਘ ਨੂੰ ਪਾਰਟੀ ਹਾਈਕਮਾਂਡ ਵਲੋਂ ਮੁੜ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਭਾਈ ਦਰਸ਼ਨ ਸਿੰਘ ਥਰਾਜ ਨੇ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ‘ਤੇ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉੱਤਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਨਵ ਨਿਯੁਕਤ ਪ੍ਰਧਾਨ ਥਰਾਜ ਨੇ ਕਿਹਾ ਕਿ ਉਹ ਹਲਕੇ ਦੇ ਪਛੜੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਅਤੇ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਭਾਈ ਦਰਸ਼ਨ ਸਿੰਘ ਦਾ ਲੰਮਾ ਰਾਜਨੀਤਿਕ ਅਤੇ ਸਮਾਜਿਕ ਤਜਰਬਾ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ। ਭਾਈ ਦਰਸ਼ਨ ਸਿੰਘ ਦੀ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਆਗੂਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

 

ਪਿਛਲੀ ਖ਼ਬਰ ਜੰਕ ਫੂਡ ਤੇ ਮਸਾਲੇਦਾਰ ਭੋਜਨ ਗਲੇ ਲਈ ਹਾਨੀਕਾਰਕ-ਡਾ. ਗੁਰਪ੍ਰੀਤ ਸਿੰਘ ਢਿੱਲੋਂ ਅਗਲੀ ਖ਼ਬਰ ਨਵਯੁਗ ਸ਼ਿਸ਼ੂ ਮੰਦਰ ਸਕੂਲ ’ਚ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ-ਜੇਤੂ ਖਿਡਾਰੀਆਂ ਨੂੰ ਕੌਂਸਲਰ ਡਾ. ਰੀਮਾ ਸੂਦ ਨੇ ਇਨਾਮ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।