07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਸਾਬਕਾ ਵਿਦਿਆਰਥਣ ਨੇ ਸਕੂਲ ਦਾ ਵਧਾਇਆ ਮਾਣ ਕਵਾਂਟਲਿਨ ਪੋਲੀਟੈਕਨਿਕ ਯੂਨੀਵਰਸਿਟੀ ਕੈਨੇਡਾ ਤੋਂ ਬੈਚਲਰ ਡਿਗਰੀ ਪ੍ਰਾਪਤ ਕੀਤੀ

ਅਜੀਤ ਡੈਸਕ 18-06-2026

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਸਾਬਕਾ ਵਿਦਿਆਰਥਣ ਦਪਿੰਦਰ ਕੌਰ ਜੱਸਲ ਨੇ ਕੈਨੇਡਾ ਦੀ ਧਰਤੀ ‘ਤੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਦਪਿੰਦਰ ਜੱਸਲ ਨੇ ਕਵਾਂਟਲਿਨ ਪੋਲੀਟੈਕਨਿਕ ਯੂਨੀਵਰਸਿਟੀ ਤੋਂ ਜਨਰਲ ਸਟੱਡੀਜ਼ ਵਿਚ ਬੈਚਲਰ ਡਿਗਰੀ ਪ੍ਰਾਪਤ ਕੀਤੀ। ਸਮਾਜ ਸ਼ਾਸਤਰ ਐਜੂਕੇਸ਼ਨਲ ਸਟੱਡੀਜ਼ ਅਤੇ ਕੈਨੇਡੀਅਨ ਜਿ�ਗਰਾਫ਼ੀ ਵਿਚ ਅਨੁਸ਼ਾਸਨ ਦਾ ਟੈਗ ਪ੍ਰਾਪਤ ਕੀਤਾ। 3.81 ਜੀ.ਪੀ.ਏ. ਦੇ ਨਾਲ ਉਸ ਨੇ ਇਹ ਡਿਗਰੀ ਪ੍ਰਾਪਤ ਕੀਤੀ। ਡਿਗਰੀ ਪ੍ਰਾਪਤ ਕਰਨ ਉਪਰੰਤ ਉਸ ਨੇ ਸਕੂਲ ਪ੍ਰਿੰਸੀਪਲ ਨਾਲ ਇਹ ਖ਼ੁਸ਼ੀ ਦੀ ਖ਼ਬਰ ਸਾਂਝੀ ਕੀਤੀ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦਪਿੰਦਰ ਜੱਸਲ ਅਤੇ ਉਸ ਦੇ ਮਾਪਿਆਂ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਬਕਾ ਵਿਦਿਆਰਥੀ ਅੱਜ ਵੀ ਉਨ੍ਹਾਂ ਦੇ ਨਾਲ ਜੁੜੇ ਹੋਏ ਹਨ ਅਤੇ ਉਹ ਆਪਣੀਆਂ ਪ੍ਰਾਪਤੀਆਂ ਦੇ ਸਫ਼ਰ ਅਤੇ ਆਪਣੇ ਭਵਿੱਖ ਦੀਆਂ ਯੋਜਨਾਵਾਂ ਸਕੂਲ ਅਧਿਆਪਕਾਂ ਨਾਲ ਸਾਂਝਾ ਕਰਦੇ ਹਨ। ਇਹ ਖ਼ਬਰ ਵੀ ਸਕੂਲ ਲਈ ਬਹੁਤ ਹੀ ਮਾਣ ਮਹਿਸੂਸ ਕਰਨ ਵਾਲੀ ਗੱਲ ਹੈ। ਸਕੂਲ ਤੋਂ ਪੜ੍ਹੇ ਹੋਏ ਵਿਦਿਆਰਥੀ ਕੈਨੇਡਾ ਦੀ ਧਰਤੀ ‘ਤੇ ਸਕੂਲ, ਸ਼ਹਿਰ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ।

ਪਿਛਲੀ ਖ਼ਬਰ ਭਗਵੰਤ ਮਾਨ ਦੀ ਵੀਡੀਓ� ਦੀ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਵਾਈ ਜਾਵੇ-ਭਾਈ ਰਛਪਾਲ ਸਿੰਘ ਸੋਸਣ ਅਗਲੀ ਖ਼ਬਰ ਸ਼੍ਰੋ. ਅਕਾਲੀ ਦਲ (ਬ) ਦੇ ਹਲਕਾ ਯੂਥ ਪ੍ਰਧਾਨ ਦਾ ਪਿੰਡ ਬੁੱਟਰ ਕਲਾਂ ਵਿਖੇ ਪਹੁੰਚਣ ’ਤੇ ਭਰਵਾਂ ਸੁਆਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।