ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਸਰਗਰਮ ਵਰਕਰਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਦੇ ਹੋਏ ਮੰਗ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਮੱਦੇਨਜ਼ਰ ਭਗਵੰਤ ਸਿੰਘ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਵੱਡੀ ਗਿਣਤੀ ਵਿਚ ਇਕੱਤਰ ਹੋਏ ਪਾਰਟੀ ਕਾਰਕੁਨਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਮੁਜ਼ਾਹਰੇ ਤੋਂ ਬਾਅਦ ਭਾਈ ਰਛਪਾਲ ਸਿੰਘ ਸੋਸਣ ਵਲੋਂ ਪਾਰਟੀ ਵਰਕਰਾਂ ਦੇ ਨਾਲ ਏ.ਡੀ.ਸੀ. ਮੋਗਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿਚ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਨਾਲ ਸਬੰਧਿਤ ਵਿਵਾਦਿਤ ਵੀਡੀ� ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਵਿਵਾਦਿਤ ਵੀਡੀ� ਮਾਮਲੇ ਵਿਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ‘ਤੇ ਮੁੱਖ ਮੰਤਰੀ ਖ਼ਿਲਾਫ਼ ਨਿਆਇਕ ਜਾਂਚ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਸੰਬੋਧਨ ਕਰਨ ਵਾਲੇ ਪਾਰਟੀ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਪਾਰਟੀ ਦੇ ਆਗੂ ਗੁਰਸੇਵਕ ਸਿੰਘ ਫ਼ੌਜੀ, ਹਰਜਿੰਦਰ ਸਿੰਘ ਦਾਰਾਪੁਰ, ਨਿਰਮਲ ਸਿੰਘ ਕੋਰੇਵਾਲਾ, ਜੋਰਾ ਸਿੰਘ ਸਿੰਘਾਂਵਾਲਾ, ਮੈਂਬਰ ਗੁਰਦੀਪ ਸਿੰਘ ਚੜਿੱਕ, ਮੈਂਬਰ ਗੁਰਵਿੰਦਰ ਸਿੰਘ ਚੜਿੱਕ, ਡਾ. ਰਣਜੀਤ ਸਿੰਘ ਮੱਲੀਆਂ ਵਾਲਾ, ਕੁਲਵਿੰਦਰ ਸਿੰਘ ਲੰਢੇਕੇ, ਗੁਰਦਿੱਤ ਸਿੰਘ ਮੋਗਾ, ਬਲਜੀਤ ਸਿੰਘ ਖ਼ਾਲਸਾ, ਪ੍ਰਦੀਪ ਸਿੰਘ ਖ਼ਾਲਸਾ ਲੰਢੇਕੇ ਅਤੇ ਜਗਦੇਵ ਸਿੰਘ ਫ਼ੌਜੀ ਸਲੀਣਾ ਆਦਿ ਆਗੂ ਹਾਜ਼ਰ ਸਨ।
ਭਗਵੰਤ ਮਾਨ ਦੀ ਵੀਡੀਓ� ਦੀ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਵਾਈ ਜਾਵੇ-ਭਾਈ ਰਛਪਾਲ ਸਿੰਘ ਸੋਸਣ
ਅਜੀਤ ਡੈਸਕ
18-06-2026