08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮੇਅਰ ਦੀ ਚੋਣ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਨਹੀਂ ਦਿੱਤਾ ‘ਆਪ’ ਨੂੰ ਸਮੱਰਥਨ-ਸੰਨ੍ਹੀ ਗਿੱਲ

ਅਜੀਤ ਡੈਸਕ 18-06-2026


ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਵੇਲੇ ਹਲਕਾ ਵਿਧਾਇਕ ਮੋਗਾ ਜਿਹੜੀ ਇਹ ਕਹਿੰਦੀ ਨਹੀਂ ਥੱਕਦੀ ਕਿ ਮੇਅਰ ਦੀ ਚੋਣ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਤਿੰਨ ਕੌਂਸਲਰਾਂ ਨੇ ਵੀ ਉਨ੍ਹਾਂ ਦੇ ਹੱਕ ਵਿਚ ਵੋਟ ਪਾਈ ਇਹ ਬਿਲਕੁਲ ਕੋਰਾ ਝੂਠ ਬੋਲ ਰਹੇ ਹਨ ਅਤੇ ਵਿਧਾਇਕ ਬੀਬੀ ਨੂੰ ਜਾਂ ਤਾਂ ਨਗਰ ਨਿਗਮ ਦੇ ਵਿਧਾਨ ਦਾ ਪਤਾ ਨਹੀਂ ਜਾਂ ਫਿਰ ਉਨ੍ਹਾਂ ਵਿਚ ਤਜਰਬੇ ਦੀ ਘਾਟ ਹੈ| ਉਨ੍ਹਾਂ ਨੇ ਅਜਿਹਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਨੇ ਪੈੱ੍ਰਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਮੌਜੂਦਾ ਕੌਂਸਲਰ ਤੇ ਹਲਕਾ ਵਿਧਾਨ ਸਭਾ ਮੋਗਾ ਦੇ ਸ਼ਹਿਰੀ ਪ੍ਰਧਾਨ ਗੋਵਰਧਨ ਪੋਪਲੀ, ਕੌਂਸਲਰ ਮਨਜੀਤ ਸਿੰਘ ਧੰਮੂ, ਵਾਰਡ ਨੰਬਰ 50 ਤੋਂ ਚੋਣ ਜਿੱਤੇ ਬੀਬੀ ਸਤਵੀਰ ਕੌਰ ਦੇ ਪਤੀ ਨਵਦੀਪ ਸਿੰਘ ਨਿੰਮਾ ਬਰਾੜ ਲੰਢੇਕੇ ਹਾਜ਼ਰ ਸਨ। ਸੰਨ੍ਹੀ ਗਿੱਲ ਨੇ ਕਿਹਾ ਕਿ ਆਪ ਪਾਰਟੀ ਦੇ ਆਗੂਆਂ ਨੂੰ ਝੂਠ ਮਾਰਨ ਦੀ ਆਦਤ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਹੀ ਝੂਠਾਂ ਦੀ ਪਟਾਰੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਆਪ ਪਾਰਟੀ ਕੋਲ 32 ਕੌਂਸਲਰਾਂ ਦਾ ਸਪਸ਼ਟ ਬਹੁਮਤ ਸੀ ਅਤੇ ਮੇਅਰ ਬਣਾਉਣ ਲਈ ਉਨ੍ਹਾਂ ਨੂੰ ਸਿਰਫ 26 ਕੌਂਸਲਰਾਂ ਦੀ ਲੋੜ ਸੀ ਅਤੇ ਵਿਰੋਧੀ ਧਿਰ ਵਿਚ ਕੋਈ ਵੀ ਉਮੀਦਵਾਰ ਨਹੀਂ ਸੀ ਫਿਰ ਵੋਟਿੰਗ ਦਾ ਤਾਂ ਸਵਾਲ ਹੀ ਖੜ੍ਹਾ ਨਹੀਂ ਹੁੰਦਾ ਅਤੇ ਚੋਣ ਕਰਵਾ ਰਹੇ ਡਵੀਜ਼ਨਲ ਕਮਿਸ਼ਨਰ ਮੈਡਮ ਬਬੀਤਾ ਵਲੋਂ ਮਹਿਜ਼ ਇਕ ਰਹਿਸਲ ਵਜੋਂ ਪੰਜਾਹ ਕੌਂਸਲਰਾਂ ਦੇ ਹੀ ਹੱਥ ਖੜ੍ਹੇ ਕਰਵਾ ਲਏ ਅਤੇ ਰਹਿਸਲ ਵੇਲੇ ਦੀ ਤਸਵੀਰ ਨੂੰ ਵਾਇਰਲ ਕਰਕੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਨੂੰ ਨਿਸ਼ਾਨਾ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਲਈ ਗਲਤ ਕੂੜ ਪ੍ਰਚਾਰ ਕੀਤਾ ਗਿਆ| ਇਹ ਵੀ ਸੱਚ ਸਭ ਦੇ ਸਾਹਮਣੇ ਹੈ ਕਿ ਗਿਣਤੀ ਸਮੇਂ ਵੋਟ ਬਕਸਿਆਂ ਦੀਆਂ ਸੀਲਾਂ ਟੁੱਟੀਆਂ ਤੇ ਉਮੀਦਵਾਰਾਂ ਦੇ ਦਸਤਖਤ ਵੀ ਗਾਇਬ ਸਨ ਅਤੇ ਵੋਟਾਂ ਵਿਚ ਬੇਈਮਾਨੀ ਅਤੇ ਧੋਖਾ ਕਰਕੇ ਆਪਣੇ ਉਮੀਦਵਾਰ ਜਿਤਾ ਲਏ। ਸੰਨ੍ਹੀ ਗਿੱਲ ਨੇ ਕਿਹਾ ਕਿ ਝਾੜੂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਘਬਰਾ ਗਈ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਇਸ ਮੌਕੇ ਕੌਂਸਲਰ ਗੋਵਰਧਨ ਪੋਪਲੀ ਅਤੇ ਮਨਜੀਤ ਸਿੰਘ ਧੰਮੂ ਨੇ ਕਿਹਾ ਕਿ ਉਨ੍ਹਾਂ ਵਲੋਂ ਜੋ ਹੱਥ ਖੜ੍ਹੇ ਕੀਤੇ ਗਏ ਉਹ ਇਕ ਰਹਿਸਲ ਵਜੋਂ ਸਭ ਦੇ ਹੱਥ ਖੜ੍ਹੇ ਕਰਵਾਏ ਗਏ ਅਤੇ ਉਸ ਰਹਿਸਲ ਦੀ ਵੀਡੀ� ਨੂੰ ਵਾਇਰਲ ਕਰਕੇ ਉਨ੍ਹਾਂ ਨੂੰ ਅਤੇ ਪਾਰਟੀ ਨੂੰ ਬਦਨਾਮ ਕਰਨ ਦੀ ਇਕ ਸਾਜ਼ਿਸ਼ ਹੈ। ਕੌਂਸਲਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਅਤੇ ਆਪ ਪਾਰਟੀ ਨੂੰ ਸਮਰਥਨ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਆਪ ਪਾਰਟੀ ਨੇ ਆਪਣੀ ਹਾਰ ਕਬੂਲ ਲਈ ਸੀ ਅਤੇ ਨਗਰ ਨਿਗਮ ਵਿਚ ਹਰ ਹਰਬਾ ਵਰਤ ਕੇ ਧੱਕੇਸ਼ਾਹੀ ਨਾਲ ਨਗਰ ਨਿਗਮ ਦੀਆਂ ਚੋਣਾਂ ਜਿੱਤ ਕੇ ਨਿਗਮ ‘ਤੇ ਕਾਬਜ਼ ਹੋਏ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਜੋ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਇਸ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਤਾ ਜਾਵੇਗਾ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਨਗਰ ਨਿਗਮ ਮੋਗਾ ਦੀਆਂ ਚੋਣਾਂ ਨੂੰ ਚੋਣਾਂ ਆਖਣਾ ਗਲਤ ਹੈ ਕਿਉਂਕਿ ਇਹ ਚੋਣਾਂ ਆਪ ਪਾਰਟੀ ਵਲੋਂ ਲੁੱਟੀਆਂ ਗਈਆਂ ਹਨ।

 

ਪਿਛਲੀ ਖ਼ਬਰ ਔਰਤਾਂ ਲਈ 1000 ਦੀ ਵੱਖ-ਵੱਖ ਪਿੰਡਾਂ ਵਿਚ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਦੀ ਤਰਜਮਾਨੀ ਹੇਠ ਪੰਜਾਬ ਤਰੱਕੀ ਦੇ ਰਾਹ ਵੱਲ-ਰਣੀਆਂ, ਦੌਧਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।