ਬਲਾਕ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ
ਠੱਠੀ ਭਾਈ, 17 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ �ਰਤਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਅੱਜ �ਰਤਾਂ ਨੂੰ ਹਰ ਮਹੀਨੇ 1000 ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਤੋਂ ਕਰਵਾਈ ਗਈ। ਇਸ ਮੌਕੇ ਮੈਡਮ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਪਰਿਵਾਰਕ ਖ਼ਰਚਿਆਂ ਵਿਚ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਯੋਗ ਮਹਿਲਾਵਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੀ ਮਦਦ ਨਾਲ ਕੀਤੀ ਜਾ ਰਹੀ ਹੈ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਮਹਿਲਾਵਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ �ਰਤਾਂ ਨੇ ਆਪਣੇ ਫਾਰਮ ਭਰੇ। ਇਸ ਮੌਕੇ ਮੱਖਣ ਸਿੰਘ ਅਰੋੜਾ, ਭਾਈ ਸ਼ਮਸ਼ੇਰ ਸਿੰਘ ਖੋਖਰ, ਭਾਈ ਬਘੇਲ ਸਿੰਘ ਖੋਖਰ, ਡਾ. ਗੁਰਮੀਤ ਸਿੰਘ ਚੀਮਾ, ਦਰਸ਼ਨ ਸਿੰਘ ਫ਼ੌਜੀ, ਨਰਿੰਦਰ ਸਿੰਘ ਸੈਕਟਰੀ, ਸੁਖਦੇਵ ਸਿੰਘ ਸੁੱਖਾ ਮੈਂਬਰ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਲਗਾਤਾਰ ਯਤਨਸ਼ੀਲ ਹਨ।
ਔਰਤਾਂ ਲਈ 1000 ਦੀ ਵੱਖ-ਵੱਖ ਪਿੰਡਾਂ ਵਿਚ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ
ਅਜੀਤ ਡੈਸਕ
18-06-2026