08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਆਦਰਸ਼ ਸਕੂਲ ਐਸੋਸੀਏਸ਼ਨ ਦੀ ਸਿੱਖਿਆ ਸਕੱਤਰ ਨਾਲ ਹੋਈ ਅਹਿਮ ਮੀਟਿੰਗ

ਅਜੀਤ ਡੈਸਕ 18-06-2026

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਦੇ ਪ੍ਰਤੀਨਿਧ ਮੰਡਲ ਦੀ ਇਕ ਅਹਿਮ ਮੀਟਿੰਗ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਮੈਡਮ ਸੋਨਾਲੀ ਗਿਰੀ ਨਾਲ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਆਦਰਸ਼ ਸਕੂਲਾਂ ਵਿਚ ਸੇਵਾ ਨਿਭਾ ਰਹੇ ਅਧਿਆਪਕਾਂ, ਗੈਰ-ਅਧਿਆਪਕ ਕਰਮਚਾਰੀਆਂ ਅਤੇ ਚੌਥਾ ਦਰਜਾ ਮੁਲਾਜ਼ਮਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਵਿਸਥਾਰ ਨਾਲ ਉਠਾਇਆ ਗਿਆ। ਮੋਗਾ ਵਿਖੇ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ, ਸੇਵਾ ਸੁਰੱਖਿਆ ਦੀ ਘਾਟ, ਤਰੱਕੀ ਦੇ ਮੌਕਿਆਂ ਦੀ ਕਮੀ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਨੇ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਯੋਗ ਤਨਖਾਹਾਂ, ਸਪਸ਼ਟ ਸੇਵਾ ਨੀਤੀ, ਤਬਾਦਲਾ ਨੀਤੀ, ਬਰਖਾਸਤ ਕਰਮਚਾਰੀਆਂ ਦੀ ਬਹਾਲੀ ਅਤੇ ਹੋਰ ਲੰਬਿਤ ਮਸਲਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ। ਪ੍ਰਤੀਨਿਧ ਮੰਡਲ ਨੇ ਸਿੱਖਿਆ ਸਕੱਤਰ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਆਦਰਸ਼ ਸਕੂਲਾਂ ਦੇ ਹਜ਼ਾਰਾਂ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ ਅਤੇ ਜੇਕਰ ਸਮੇਂ ਸਿਰ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਕਰਮਚਾਰੀਆਂ ਵਿਚ ਨਿਰਾਸ਼ਾ ਹੋਰ ਵਧ ਸਕਦੀ ਹੈ। ਮੈਡਮ ਸੋਨਾਲੀ ਗਿਰੀ ਨੇ ਪ੍ਰਤੀਨਿਧ ਮੰਡਲ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨਾਲ ਸੰਬੰਧਿਤ ਸਾਰੇ ਜਾਇਜ਼ ਮਸਲਿਆਂ ਦਾ ਗੰਭੀਰਤਾ ਨਾਲ ਅਧਿਐਨ ਕਰਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਕਰਮਚਾਰੀਆਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਉਚਿੱਤ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੀਟਿੰਗ ਵਿਚ ਆਦਰਸ਼ ਸਕੂਲ ਐਸੋਸੀਏਸ਼ਨ ਦੇ ਕਨਵੀਨਰ ਨਛੱਤਰ ਸਿੰਘ, ਗੁਰਪ੍ਰੀਤ ਸਿੰਘ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਰਸ਼ਪਾਲ ਸਿੰਘ, ਮੱਖਣ ਸਿੰਘ ਬੀਰ ਅਤੇ ਸੰਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਇਕਜੁੱਟ ਹੋ ਕੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਅਤੇ ਜਲਦ ਤੋਂ ਜਲਦ ਠੋਸ ਹੱਲ ਦੀ ਮੰਗ ਕੀਤੀ।

ਪਿਛਲੀ ਖ਼ਬਰ ਬੈਂਕਾਂ ਤੇ ਸਰਕਾਰ ਵਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ’ਚ ਬੀ.ਕੇ.ਯੂ. ਖੋਸਾ 29 ਨੂੰ ਲਾਵੇਗੀ ਧਰਨੇ ਅਗਲੀ ਖ਼ਬਰ ਔਰਤਾਂ ਲਈ 1000 ਦੀ ਵੱਖ-ਵੱਖ ਪਿੰਡਾਂ ਵਿਚ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।