ਪੰਜਾਬ ਦੇ ਸਾਰੇ ਐਸ.ਡੀ.ਐਮ. ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ�
ਬਾਘਾ ਪੁਰਾਣਾ, 17 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਪੰਜਾਬ ਸਰਕਾਰ ਵਲੋਂ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ‘ਤੇ ਪਰਚੇ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਬੈਂਕਾਂ, ਕੋਆਪਰੇਟਿਵ ਸੁਸਾਇਟੀਆਂ ਦੇ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਬੀ.ਕੇ.ਯੂ. ਖੋਸਾ ਜਥੇਬੰਦੀ ਮਾਨ ਸਰਕਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਕਦੇ ਹੜ੍ਹਾਂ, ਕਦੇ ਸੋਕੇ ਅਤੇ ਕਦੇ ਝੱਖੜਾਂ ਹਨੇਰੀਆਂ ਤੇ ਗੜਿਆਂ ਦੀ ਮਾਰ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਵਾਰ-ਵਾਰ ਫ਼ਸਲਾਂ ਦੇ ਨੁਕਸਾਨ ਦਾ ਸ਼ਿਕਾਰ ਹੋ ਕੇ ਆਰਥਿਕ ਮੰਦਹਾਲੀ ਦੇ ਦੌਰ ‘ਚੋਂ ਗੁਜ਼ਰ ਰਿਹਾ ਹੈ ਅਤੇ ਆਪਣੀ ਦਸਾਂ ਨਹੁੰਆਂ ਦੀ ਨੇਕ ਕਮਾਈ (ਕਿਰਤ ਕਮਾਈ) ਕਰਕੇ ਦੇਸ਼ ਦੇ ਭੰਡਾਰ ਭਰਨ ‘ਚ ਆਪਣਾ ਯੋਗਦਾਨ ਪਾ ਰਿਹਾ ਹੈ, ਪਰ ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਦੀ ਕਿਸੇ ਸਰਕਾਰ ਨੇ ਬਾਹ ਨਹੀਂ ਫੜੀ ਸਗੋਂ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਨਿਆਂ ਨਾਲ ਰਲਕੇ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਦਾ ਗਲਾ ਘੁੱਟਣ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਕਲੀ ਰੇਹਾਂ, ਸਪਰੇਹਾਂ ਕਾਰਨ ਕਿਸਾਨੀ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੀ ਹੈ। ਸਰਕਾਰਾਂ ਦੀਆ ਗਲਤ ਨੀਤੀਆਂ ਕਾਰਨ ਕਰਜ਼ੇ ਵਿਚ ਡੁੱਬੇ ਕਿਸਾਨਾਂ ਤੇ ਕਰਜ਼ਾ ਨਾ ਮੋੜਨ ਦੀ ਸੂਰਤ ਵਿਚ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਕਿਸੇ ਵੀ ਕੀਮਤ ‘ਤੇ ਕਰਜ਼ਾਈ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਗ੍ਰਿਫ਼ਤਾਰੀਆਂ ਨਹੀਂ ਹੋਣ ਦੇਵੇਗੀ ਅਤੇ ਨਾ ਹੀ ਜ਼ਮੀਨਾਂ ਕੁਰਕ ਕਰਨ ਦੀ ਇਜਾਜ਼ਤ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਕਿਸਾਨਾਂ, ਮਜ਼ਦੂਰਾਂ ਤੇ ਦਰਜ਼ ਕੇਸ ਵਾਪਸ ਨਾ ਲਏ ਤਾਂ ਜਥੇਬੰਦੀ ਵਲੋਂ 29 ਜੂਨ ਨੂੰ ਸਾਰੇ ਪੰਜਾਬ ‘ਚ ਡੀ.ਐਸ.�. ਦਫ਼ਤਰਾਂ ਦਾ ਘਿਰਾ� ਕਰਕੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਮੌਕੇ ਉਕਤ ਕਿਸਾਨ ਆਗੂਆਂ ਨੇ ਜਥੇਬੰਦੀ ਦੇ ਮੈਂਬਰਾਂ ਨੂੰ ਇਸ ਸਬੰਧੀ ਤਿਆਰ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਦੇਸ਼ ਦੀ ਕਿਸਾਨੀ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਮੌਕੇ ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਸਮਾਧ ਭਾਈ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ, ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਗੁਰਪ੍ਰੀਤ ਸਿੰਘ ਸਮਾਧ ਭਾਈ, ਮੋਹਣ ਸਿੰਘ ਚੰਨੂਵਾਲਾ, ਪਲਵਿੰਦਰ ਸਿੰਘ ਸੁਖਾਨੰਦ, ਜਸਵਿੰਦਰ ਸਿੰਘ ਖ਼ਾਲਸਾ ਸਮਾਲਸਰ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਲਖਵੀਰ ਸਿੰਘ ਘੋਲੀਆ, ਬਲਵਿੰਦਰ ਸਿੰਘ ਰੋਡੇ ਆਦਿ ਵੀ ਹਾਜ਼ਰ ਸਨ।
ਬੈਂਕਾਂ ਤੇ ਸਰਕਾਰ ਵਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ’ਚ ਬੀ.ਕੇ.ਯੂ. ਖੋਸਾ 29 ਨੂੰ ਲਾਵੇਗੀ ਧਰਨੇ
ਅਜੀਤ ਡੈਸਕ
18-06-2026