26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਵਲੋਂ ਤਹਿਸੀਲਦਾਰ ਹੁਸਨ ਚੰਦ ਚੌਧਰੀ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 18-06-2026

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਸ੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਦੇ ਚੇਅਰਮੈਨ ਅਤੇ ਸਮਾਜ ਸੇਵੀ ਦਿਨੇਸ਼ ਗੁਪਤਾ ਮੋਗਾ, ਗਿਰੀਸ਼ ਮਿੱਤਲ ਦਿੱਲੀ, ਕੁਮਾਰ ਊਧਵ ਕੋਟਕਪੂਰਾ, ਅਰੁਣ ਗੁਪਤਾ ਫ਼ਰੀਦਾਬਾਦ, ਯੋਗੇਸ਼ ਸ਼ਰਮਾ, ਦਿੱਲੀ ਅਤੇ ਸੰਘ ਦੇ ਹੋਰ ਮੈਂਬਰਾਂ ਵਲੋਂ ਅੱਜ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ਦੀ ਤਹਿਸੀਲ ਨਾਲਾਗੜ੍ਹ ਦੇ ਤਹਿਸੀਲਦਾਰ ਅਤੇ ਸ਼ਿਆਮ ਪ੍ਰੇਮੀ ਹੁਸਨ ਚੰਦ ਚੌਧਰੀ ਦਾ ਬੁੱਕੇ, ਦੁਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਹੁਸਨ ਚੰਦ ਚੌਧਰੀ ਨੇ ਕਿਹਾ ਕਿ ਸ੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਦੇ ਚੇਅਰਮੈਨ ਅਤੇ ਸਮਾਜ ਸੇਵੀ ਦਿਨੇਸ਼ ਗੁਪਤਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਦਿਨੇਸ਼ ਗੁਪਤਾ ਨੇ ਦੱਸਿਆ ਕਿ ਸ੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਵਲੋਂ ਨਿਰਜਲਾ ਇਕਾਦਸ਼ੀ ਦੇ ਸਬੰਧ ਵਿਚ 24 ਤੋਂ 26 ਜੂਨ ਤੱਕ ਖਾਟੂ ਸ਼ਿਆਮ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਤਹਿਸੀਲਦਾਰ ਹੁਸਨ ਚੰਦ ਚੌਧਰੀ ਨੂੰ ਸੱਦਾ ਪੱਤਰ ਵੀ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਘ ਦਾ ਮੁੱਖ ਉਦੇਸ਼ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਹੈ ਅਤੇ ਸਮਾਜ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ। ਉਨ੍ਹਾਂ ਦੱਸਿਆ ਕਿ ਸੰਘ ਵਲੋਂ ਟਰੈਫ਼ਿਕ ਕਰਮਚਾਰੀਆਂ ਨੂੰ 150 ਰਿਫ਼ਲੈਕਟਰ ਕੋਟ ਭੇਟ ਕੀਤੇ ਗਏ ਹਨ। ਇਸ ਤੋਂ ਇਲਾਵਾ ਐਸ.ਐਸ.ਪੀ. ਦਫ਼ਤਰ ਨੇੜੇ ਆਉਣ ਵਾਲੇ ਲੋਕਾਂ ਅਤੇ ਮੁਲਾਜ਼ਮਾਂ ਲਈ ਠੰਢੇ ਪਾਣੀ ਦੀ ਸਹੂਲਤ ਵਾਸਤੇ ਆਰ.�. ਵਾਟਰ ਕੂਲਰ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਵਲੋਂ ਸਮਾਜ ਸੇਵਾ ਦੇ ਇਹ ਕਾਰਜ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇ ਜਾਣਗੇ।

ਪਿਛਲੀ ਖ਼ਬਰ ਗੁਰਦੁਆਰਾ ਬੀਬੀ ਭਗਵਾਨ ਕੌਰ ’ਚ ਸ਼ਹੀਦੀ ਗੁਰਪੁਰਬ ਮਨਾਇਆ ਅਗਲੀ ਖ਼ਬਰ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਦਿੱਤੀਆਂ ਜਾ ਸਕਦੀਆਂ ਆਨਲਾਈਨ ਅਰਜ਼ੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।