26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੁਰਦੁਆਰਾ ਬੀਬੀ ਭਗਵਾਨ ਕੌਰ ’ਚ ਸ਼ਹੀਦੀ ਗੁਰਪੁਰਬ ਮਨਾਇਆ

ਅਜੀਤ ਡੈਸਕ 18-06-2026

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਮਨਜੀਤ ਸਿੰਘ ਸਿੰਘ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਬਾਣੇ ਅਤੇ ਬਾਣੀ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੀਰਤਨੀ ਜਥਾ ਭਾਈ ਮਹਾਂਦੀਪ ਸਿੰਘ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਤੋ ਜਾਣੂੰ ਕਰਵਾਉਂਦਿਆਂ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਪ੍ਰਬੰਧਕ ਹਰਬੰਸ ਸਿੰਘ ਖ਼ਾਲਸਾ ਵਲੋਂ ਕੀਰਤਨੀ ਜਥੇ ਦਾ ਧੰਨਵਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਸ਼ਹੀਦੀ ਗੁਰਪੁਰਬ ਦੀ ਸਿੱਖ ਧਰਮ ਲਈ ਅਦੁੱਤੀ ਕੁਰਬਾਨੀ ਤੋ ਪ੍ਰੇਰਨਾ ਲੈ ਕੇ ਬਾਣੀ ਅਤੇ ਬਾਣੇ ਨਾਲ ਜੁੜ ਕੇ ਜੀਵਨ ਸਫਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੇਵਾਦਾਰ ਮਹਿੰਦਰ ਸਿੰਘ ਬਰਾੜ ਵਲੋਂ ਗੁਰੂ ਘਰ ‘ਚ ਸਹਿਯੋਗ ਲਈ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮਹਿੰਦਰ ਸਿੰਘ ਬਰਾੜ, ਹਰਬੰਸ ਸਿੰਘ ਖ਼ਾਲਸਾ, ਸਰਕਰਨ ਸਿੰਘ ਕੈਸ਼ੀਅਰ, ਹਰਜੀਤ ਸਿੰਘ ਗਿੱਲ, ਆੜ੍ਹਤੀ ਰਣਬੀਰ ਸਿੰਘ ਲਾਲੀ, ਰਜਿੰਦਰ ਸਿੰਘ ਡੱਲਾ, ਕੇਹਰ ਸਿੰਘ ਬਰਾੜ, ਨਿਰਮਲ ਸਿੰਘ ਕੋਰੇਵਾਲਾ, ਸੁਖਦੇਵ ਸਿੰਘ, ਸੂਬੇ. ਜਰਮਲ ਸਿੰਘ, ਗੁਰਮੀਤ ਸਿੰਘ ਭੁੱਲਰ, ਲਖਵੀਰ ਸਿੰਘ, ਬਲਵਿੰਦਰ ਸਿੰਘ ਡੇਅਰੀ ਵਾਲੇ, ਕੁਲਵੰਤ ਸਿੰਘ, ਛਿੰਦਰਪਾਲ ਸਿੰਘ ਛਿੰਦਾ, ਹਰੀ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

 

ਪਿਛਲੀ ਖ਼ਬਰ ਬੀ.ਕੇ.ਯੂ. ਤੋਤੇਵਾਲ ਵਲੋਂ ਮੁਦਕੀ ਵਿਖੇ ਅਹੁਦੇਦਾਰਾਂ ਦੀ ਚੋਣ, ਨੌਜਵਾਨਾਂ ਵਲੋਂ ਸੁੱਖ ਗਿੱਲ ਮੋਗਾ ਦਾ ਕੀਤਾ ਵਿਸ਼ੇਸ਼ ਸਨਮ... ਅਗਲੀ ਖ਼ਬਰ ਸ੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਵਲੋਂ ਤਹਿਸੀਲਦਾਰ ਹੁਸਨ ਚੰਦ ਚੌਧਰੀ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।