26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪੰਜਾਬ ਸਰਕਾਰ ਵਲੋਂ ਪੰਡਤ ਸੰਜੇ ਮਿਸ਼ਰਾ ਬ੍ਰਾਹਮਣ ਭਲਾਈ ਬੋਰਡ ਦੇ ਜ਼ਿਲ੍ਹਾ ਮੋਗਾ ਚੇਅਰਮੈਨ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 18-06-2026


ਕੋਟ ਈਸੇ ਖਾਂ, 18 ਜੂਨ (ਗੁਰਮੀਤ ਸਿੰਘ ਖ਼ਾਲਸਾ)-ਬ੍ਰਾਹਮਣ ਕਲਿਆਣ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਵਲੋਂ ਸੰਜੇ ਮਿਸ਼ਰਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਬ੍ਰਾਹਮਣ ਭਲਾਈ ਬੋਰਡ ਵਲੋਂ ਜ਼ਿਲ੍ਹਾ ਮੋਗਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਡਤ ਸੰਜੇ ਮਿਸ਼ਰਾ ਉੱਤਰ ਪ੍ਰਦੇਸ਼ ਰਾਜ ਤੋਂ ਆ ਕੇ ਪਿਛਲੇ ਕਰੀਬ 20 ਸਾਲ ਦੇ ਉੱਪਰ ਸਮੇਂ ਤੋਂ ਪਰਿਵਾਰ ਸਮੇਤ ਕੋਟ ਈਸੇ ਖਾਂ ਵਿਖੇ ਵਸੇ ਹੋਏ ਹਨ ਤੇ ਬ੍ਰਾਹਮਣ ਸਮਾਜ ਲਈ ਲੰਮੇ ਸਮੇਂ ਤੋਂ ਕਈ ਸੇਵਾਵਾਂ ਨਿਭਾਅ ਰਹੇ ਹਨ। ਉਸ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਣ ‘ਤੇ ਸੂਬਾ ਸਰਕਾਰ ਤੇ ਪੰਜਾਬ ਚੇਅਰਮੈਨ ਪੰਕਜ ਸ਼ਾਰਦਾ ਦਾ ਭਾਈਚਾਰੇ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਸੰਜੇ ਮਿਸ਼ਰਾ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਉਨ੍ਹਾਂ ਨੂੰ ਵਿਸ਼ੇਸ਼ ਸਮਾਗਮ ਵਿਚ ਦਿੱਤਾ ਗਿਆ ਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਆਪਣੇ ਇਸ ਅਹੁਦੇ ਦੌਰਾਨ ਉਹ ਬ੍ਰਾਹਮਣ ਸਮਾਜ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਡਾ. ਹਰਭਜਨ ਸਿੰਘ, ਜਤਿਨ ਸ਼ਰਮਾ, ਤਿਲਕ ਰਾਜ ਸ਼ਰਮਾ, ਅਹਿਮ ਸ਼ਰਮਾ, ਰਾਜੇਸ਼ ਤਿਵਾੜੀ, ਰਮੇਸ਼ ਸ਼ਰਮਾ, ਦੀਪੂ ਸ਼ਰਮਾ, ਧਰਮਿੰਦਰਾ ਸਿੰਘ, ਸੁਰਜੀਤ ਸਿੰਘ, ਵਿਜੇ ਕੁਮਾਰ ਧੀਰ, ਮਨੋਜ ਮਿਸ਼ਰਾ, ਆਸ਼ੂਤੋਸ਼ ਸ਼ਰਮਾ, ਦਵਿੰਦਰਾ ਕੁਮਾਰ, ਗਗਨ ਸ਼ਰਮਾ, ਗੋਪੀ ਸ਼ਰਮਾ ਆਦਿ ਆਗੂਆਂ ਨੇ ਵਧਾਈ ਦਿੱਤੀ।

 

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।