22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਦਿੱਤੀਆਂ ਜਾ ਸਕਦੀਆਂ ਆਨਲਾਈਨ ਅਰਜ਼ੀਆਂ

ਅਜੀਤ ਡੈਸਕ 19-06-2026

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਵਲੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਂਦਾ ਹੈ। ਇਸ ਬਾਲ ਪੁਰਸਕਾਰ ਪ੍ਰਾਪਤੀ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਜੁਲਾਈ 2026 ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬੇਮਿਸਾਲ ਬਹਾਦਰੀ ਦੇ ਨਿਰਸਵਾਰਥ ਕੰਮ ਕੀਤੇ ਹੋਣ, ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਵਿਸ਼ੇਸ਼ ਲੋੜਾਂ ਵਾਲੇ ਬੱਚੇ, ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀ ਹਾਸਲ ਕੀਤੀ ਹੋਵੇ ਤੇ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸਭਿਆਚਾਰ ਤੇ ਨਵੀਨਤਾ ਦੇ ਖੇਤਰਾਂ ‘ਚ ਉਪਲਬਧੀ ਪ੍ਰਾਪਤ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਕੋਈ ਵੀ ਭਾਰਤੀ ਨਾਗਰਿਕ ਬੱਚਾ ਜੋ ਭਾਰਤ ਵਿਚ ਰਹਿ ਰਿਹਾ ਹੈ ਅਤੇ 18 ਸਾਲ ਤੱਕ ਦੀ ਉਮਰ ਦਾ ਹੈ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦਾ ਹੈ। ਇਸ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਇਸ ਪੁਰਸਕਾਰ ਲਈ ਅਪਲਾਈ ਕਰਨ ਦੀ ਅਪੀਲ ਕੀਤੀ।

ਪਿਛਲੀ ਖ਼ਬਰ 2027 ਚੋਣਾਂ ਲਈ ਅਕਾਲੀ ਦਲ ਸਰਗਰਮ, ਬਾਘਾ ਪੁਰਾਣਾ ‘ਚ ਅਹਿਮ ਮੀਟਿੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਠੰਢੇ ਮਿੱਠੇ ਜਲਜੀਰੇ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।