15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ਪੁਲਿਸ ਨੇ 11 ਮੁਕੱਦਮੇ ਕੀਤੇ ਦਰਜ਼, 14 ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 20-06-2026

ਮੋਗਾ, 19 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ‘ਤੇ ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉਸੇ ਕੜੀ ਤਹਿਤ ਸਬ ਡਵੀਜ਼ਨ ਧਰਮਕੋਟ ਪੁਲਿਸ ਵਲੋਂ 11 ਮੁਕੱਦਮੇ ਦਰਜ ਕਰਕੇ 14 ਦੋਸ਼ੀਆਂ ਨੂੰ ਗ੍ਰਿਫ਼ਤਾਰੀ ਕੀਤਾ ਹੈ। ਕੀਤੇ ਗਏ ਕਾਸੋ ਅਪ੍ਰੇਸ਼ਨ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 62 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੂਰੀ ਤਰ੍ਹਾਂ ਨਸਾ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਪੁਲਿਸ ਵਲੋਂ 12 ਜੂਨ ਤੋਂ ਲੈ ਕੇ 19 ਜੂਨ ਤੱਕ ਕੁੱਲ 11 ਮੁਕੱਦਮੇ ਦਰਜ ਕਰਕੇ 14 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਨਸ਼ਾ ਕਰਨ ਵਾਲੇ 5 ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਜਨੇਰ ਦੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ, ਸਪੋਰਟਸ ਕਲੱਬਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ ਅਤੇ ਮੋਗਾ ਪੁਲਿਸ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ, ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੀ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ।

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ਅੱਜ ਅਗਲੀ ਖ਼ਬਰ ਧੋਖੇ ਨਾਲ ਕਿਸਾਨ ਦੀ 5 ਕਿੱਲੇ 4 ਕਨਾਲ ਜ਼ਮੀਨ ਦਾ ਕਰਵਾਇਆ ਗਿਆ ਬਿਆਨਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਵੱਡਾ ਖ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।