14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੈਮਲ ਵਾਲਾ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 20-06-2026


ਨੱਥੂਵਾਲਾ ਗਰਬੀ, 19 ਜੂਨ (ਨਵਦੀਪ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਜੈਮਲ ਵਾਲਾ ਵਿਖੇ ਗੁਰਦੁਆਰਾ ਗੁਰੂਸਰ ਛੇਵੀਂ ਪਾਤਸ਼ਾਹੀ ਦੇ ਨੇੜੇ ਸਥਿਤ ਬੱਸ ਅੱਡੇ ਉੱਪਰ ਸੇਵਾਦਾਰਾਂ ਵਲੋਂ ਠੰਢਾ ਮਿੱਠਾ ਜਲ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਛਕਾਇਆ ਗਿਆ। ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸਾਨੂੰ ਮਨੁੱਖਤਾ ਦੀ ਸੇਵਾ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰ ਧਾਰਮਿਕ ਦਿਹਾੜੇ ਅਤੇ ਸਮਾਜਿਕ ਮੌਕੇ ‘ਤੇ ਇਸ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣਾ ਸਮਾਜ ਪ੍ਰਤੀ ਸਾਡੀ ਜਿੰਮੇਵਾਰੀ ਹੈ ਅਤੇ ਇਸ ਨਾਲ ਆਪਸੀ ਪਿਆਰ ਤੇ ਭਾਈਚਾਰਾ ਹੋਰ ਮਜ਼ਬੂਤ ਹੁੰਦਾ ਹੈ। ਇਸ ਮੌਕੇ ਹਰਪ੍ਰੀਤ ਸਿੰਘ, ਦਿਲਬਾਗ ਸਿੰਘ, ਗੁਰਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਰੀ, ਇੰਦਰਪਾਲ ਸਿੰਘ, ਜਗਰੂਪ ਸਿੰਘ ਦਾਰਾ, ਸੁਖਵੀਰ ਸਿੰਘ, ਕਾਕਾ ਬਰਾੜ, ਗੋਲਡੀ ਢਿੱਲੋਂ, ਸ਼ਿਵਕਰਨ ਸਿੰਘ, ਸੱਤੀ ਭਾਊ, ਪਰਮਜੀਤ ਸਿੰਘ, ਮਨਵੀਰ ਸਿੰਘ ਭੋਲੂ, ਅਰਮਾਨ ਸਿੰਘ, ਸਿਮਰਾ ਪ੍ਰਧਾਨ, ਗੁਰਸ਼ਾਨਵੀਰ ਸਿੰਘ, ਸੁਖਪ੍ਰੀਤ ਸਿੰਘ ਗਿਆਨੀ, ਪਰਗਟ ਸਿੱਧੂ, ਜੋਤ ਮੋਗਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।

 

ਪਿਛਲੀ ਖ਼ਬਰ ਮੁਸਲਿਮ ਭਲਾਈ ਬੋਰਡ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਡਾ. ਫਕੀਰ ਮੁਹੰਮਦ ਦਾ ਮੁਸਲਿਮ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਲਾਈਫ਼ ਲਾਈਨ ਵੈੱਲਫੇਅਰ ਕਲੱਬ ਵਲੋਂ ਪੰਛੀਆਂ ਲਈ ਪਾਣੀ ਦੇ ਮਿੱਟੀ ਦੇ ਕਸੋਰੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।