06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸੁਰਜੀਤ ਸਿੰਘ ਕੜਿਆਲ ਵਲੋਂ ਮੱਖਣ ਬਰਾੜ ਦਾ ਵਿਨੀਪੈੱਗ ਪਹੁੰਚਣ ‘ਤੇ ਨਿੱਘਾ ਸੁਆਗਤ

ਅਜੀਤ ਡੈਸਕ 21-06-2026
ਧਰਮਕੋਟ, 20 ਜੂਨ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਕੜਿਆਲ ਨੇ ਕਿਹਾ ਹੈ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਲੋਕਾਂ ਦੇ ਵੱਧ ਰਹੇ ਰੁਝਾਨ ਨੂੰ ਵੇਖਦਿਆਂ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਆਸਾਰ ਦਿਨੋ-ਦਿਨ ਮਜ਼ਬੂਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਹੱਥਾਂ ਵਿਚ ਦੇਖਣਾ ਚਾਹੁੰਦੇ ਹਨ। ਸੁਰਜੀਤ ਸਿੰਘ ਕੜਿਆਲ ਨੇ ਇਹ ਵਿਚਾਰ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਸਵਾਗਤ ਮੌਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਦਾ ਅਕਾਲੀ ਦਲ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਭਰਵਾਂ ਸਮਰਥਨ ਦੇਣਗੇ। ਕੜਿਆਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਮੁੜ ਸੰਗਠਨਾਤਮਿਕ ਤੌਰ ‘ਤੇ ਮਜ਼ਬੂਤ ਹੋ ਰਿਹਾ ਹੈ। ਪਿੰਡਾਂ ਸ਼ਹਿਰਾਂ ਅਤੇ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵਲੋਂ ਮਿਲ ਰਿਹਾ ਪਿਆਰ ਅਤੇ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਵਿਸ਼ਵਾਸ ਪਾਰਟੀ ਵਿਚ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਇਆ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ|
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਇਕ ਹਫਤੇ ਵਿਚ 31 ਮੁਕੱਦਮੇ ਦਰਜ ਕਰ ਕੇ 43 ਦੋਸ਼ੀ ਗ੍ਰਿਫਤਾਰ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ 4 ਜੁਲਾਈ ਨੂੰ ਚੰਡੀਗੜ੍ਹ ਵਿਚ ਰੋਸ ਧਰਨਾ ਅਤੇ ਮੁਜ਼ਾਹਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।